24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਹਾਈ ਕਮਾਂਡ ਵਲੋਂ ਕੀਤੀਆਂ ਤਬਦੀਲੀਆਂ ਦਾ ਸਵਾਗਤ- ਪਰਮਜੀਤ ਸਿੰਘ ਕੋਟਫੱਤਾ

Ad Position 21
No active advertisement
ਅਜੀਤ ਡੈਸਕ 05-06-2025
ਕੋਟਫੱਤਾ, 4 ਜੂਨ (ਰਣਜੀਤ ਸਿੰਘ ਬੁੱਟਰ)- ਆਪ ਹਾਈਕਮਾਨ ਵਲੋਂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ-ਸਭਾ ਚੋਣਾਂ ਦੇ ਮੱਦੇਨਜ਼ਰ ਆਪ ਪੰਜਾਬ ਦੇ ਜਥੇਬੰਦਕ ਢਾਂਚੇ ਵਿਚ ਵੱਡਾ ਫੇਰਬਦਲ ਕੀਤਾ ਗਿਆ¢ ਆਪ ਪੰਜਾਬ ਦੇ ਜਥੇਬੰਦਕ ਢਾਂਚੇ ਵਿਚ ਫੇਰਬਦਲ ਤੋਂ ਬਾਅਦ ਵੱਡੀਆਂ ਜ਼ਿੰਮੇਵਾਰੀਆਂ ਮਿਲਣ ਵਾਲੇ ਆਗੂਆਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ-ਬੋਰਡ ਨੂੰ ਸੂਬਾ ਜਨਰਲ-ਸਕੱਤਰ, ਇੰਦਰਜੀਤ ਸਿੰਘ ਮਾਨ ਚੇਅਰਮੈਨ ਪੰਜਾਬ ਖ਼ਾਦੀ-ਬੋਰਡ ਨੂੰ ਸੂਬਾ-ਸਕੱਤਰ ਇੰਚਾਰਜ ਮਾਲਵਾ ਬੈਸਟ ਜੋਨ, ਐਡਵੋਕੇਟ ਨਵਦੀਪ ਸਿੰਘ ਜੀਦਾ ਚੇਅਰਮੈਨ ਪੰਜਾਬ ਸ਼ੂਗਰਫੈੱਡ ਨੂੰ ਇੰਚਾਰਜ ਲੋਕ-ਸਭਾ ਬਠਿੰਡਾ, ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ-ਟਰੱਸਟ ਨੂੰ ਬਠਿੰਡਾ ਦਿਹਾਤੀ ਦੇ ਇੰਚਾਰਜ ਤੋਂ ਇਲਾਵਾ ਸਮੁੱਚੇ ਜ਼ਿਲ੍ਹਾ ਬਠਿੰਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ¢ ਉਪਰੋਕਤ ਆਗੂਆਂ ਨੂੰ ਬਠਿੰਡਾ ਜ਼ਿਲ੍ਹੇ ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਨੇ ਜਿੱਥੇ ਮੁਬਾਰਕਾਂ ਦਿੱਤੀਆਂ ਤੇ ਸਨਮਾਨਿਤ ਕੀਤਾ ਉਥੇ ਉਨ੍ਹਾਂ ਨੇ ਕਿਹਾ ਕਿ ਜ਼ਮੀਨ ਨਾਲ ਜੁੜੇ ਇਨ੍ਹਾਂ ਆਗੂਆਂ ਦੀਆਂ ਨਿਯੁਕਤੀਆਂ ਨਾਲ ਵਲੰਟੀਅਰਜ਼ ਵਿਚ ਵੱਡਾ ਉਤਸ਼ਾਹ ਪਾਇਆ ਗਿਆ ਹੈ ਆਉਣ ਵਾਲੇ ਸਮੇਂ ਵਿਚ ਇਸ ਦੇ ਵਧੀਆ ਨਤੀਜੇ ਆਉਣਗੇ¢
Ad Position 22
No active advertisement
ਪਿਛਲੀ ਖ਼ਬਰ ਫੁੱਲੋਖਾਰੀ-ਕਣਕਵਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਵਿਧਾਇਕ ਅਮਿਤ ਰਤਨ ਨੇ ਨਗਰ ਕੌਂਸਲ ਕੋਟਫੱਤਾ ਦੀ ਜਲ ਸਪਲਾਈ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ
Ad Position 24