ਮਾਨਸਾ, 4 ਜੂਨ (ਸਟਾਫ਼ ਰਿਪੋਰਟਰ)- ਕਿੱਕ ਬਾਕਸਿੰਗ ਐਸੋਸੀਏਸ਼ਨ ਮਾਨਸਾ ਵਲੋਂ 22ਵੀਂ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਸਥਾਨਕ ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 7 ਤੋਂ 9 ਜੂਨ ਤੱਕ ਕਰਵਾਈ ਜਾ ਰਹੀ ਹੈ | ਐਸੋਸੀਏਸ਼ਨ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਤੇ ਜਨਰਲ ਸਕੱਤਰ ਸੋਮ ਨਾਥ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ 'ਚ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਲਗਪਗ 300 ਦੇ ਕਰੀਬ ਖਿਡਾਰੀ ਹਿੱਸਾ ਲੈਣਗੇ | ਮੁੱਖ ਮਹਿਮਾਨ ਵਜੋਂ ਗੁਰਮੀਤ ਸਿੰਘ ਖੁੱਡੀਆਂ ਕੈਬਿਨਟ ਮੰਤਰੀ ਪੰਜਾਬ ਅਤੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ |