22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲੋਕ ਸ਼ਕਤੀ ਦੇ ਜ਼ੋਰ 'ਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ-ਧਨੇਰ <br/>

Ad Position 21
No active advertisement
ਅਜੀਤ ਡੈਸਕ 31-08-2025
ਬਰੇਟਾ, 30 ਅਗਸਤ (ਜੀਵਨ ਸ਼ਰਮਾ)- ਪਿੰਡ ਕਿਸ਼ਨਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ 'ਤੇ ਹੋਏ ਹਮਲੇ ਦੇ ਰੋਸ ਵਜੋਂ ਵੱਡਾ ਇਕੱਠ ਕੀਤਾ ਗਿਆ | ਬੁਲਾਰਿਆਂ ਨੇ ਮੰਗ ਕੀਤੀ ਗਈ ਕਿ ਹਮਲੇ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ | ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨ ਆਗੂਆਂ 'ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਲੋਕ ਸ਼ਕਤੀ ਦੇ ਜ਼ੋਰ 'ਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਕੱਠ ਨੂੰ ਡਕੌਂਦਾ (ਬੁਰਜ ਗਿੱਲ) ਦੇ ਲਛਮਣ ਸਿੰਘ ਚੱਕ ਅਲੀਸ਼ੇਰ, ਭਾਕਿਯੂ (ਲੱਖੋਵਾਲ) ਦੇ ਪ੍ਰਸ਼ੋਤਮ ਸਿੰਘ ਗਿੱਲ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ, ਭਾਕਿਯੂ (ਆਜ਼ਾਦ) ਦੇ ਜਰਨੈਲ ਸਿੰਘ, ਟੀ.ਐਸ.ਯੂ. ਦੇ ਜਸਪਾਲ ਸਿੰਘ ਬਿੱਟੂ, ਕੁੱਲ ਹਿੰਦ ਕਿਸਾਨ ਸਭਾ ਦੇ ਸੀਤਾ ਰਾਮ, ਭਾਕਿਯੂ (ਡਕੌਂਦਾ) ਦੇ ਸੂਬਾਈ ਆਗੂ ਅਮਨਦੀਪ ਸਿੰਘ, ਜਗਰਾਜ ਸਿੰਘ ਹਰਦਾਸਪੁਰਾ, ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਮੱਖਣ ਸਿੰਘ ਭੈਣੀਬਾਘਾ ਆਦਿ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲ ਬਰੇਟਾ ਤੇ ਧਰਮਪੁਰਾ ਦਾ ਵਾਟਰ ਵਰਕਸ ਮੀਂਹ ਦੇ ਪਾਣੀ ਨਾਲ ਭਰਿਆ <br/> ਅਗਲੀ ਖ਼ਬਰ ਸ਼ਗਨਪ੍ਰੀਤ ਕੌਰ ਨੇ ਸ਼ੂਟਿੰਗ ਮੁਕਾਬਲੇ 'ਚ ਦੂਜਾ ਸਥਾਨ ਮੱਲਿਆ <br/>
Ad Position 24