22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 31-08-2025
ਬੁਢਲਾਡਾ, 30 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ ਗਿਆ | ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਧਿਆਨ ਚੰਦ ਦੇ ਖੇਡ ਜੀਵਨ ਬਾਰੇ ਦੱਸਿਆ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਹਰਵਿੰਦਰ ਸਿੰਘ ਅਤੇ ਸਹਾਇਕ ਪ੍ਰੋ. ਅਮਨਦੀਪ ਕੌਰ ਨੇ ਕਿਹਾ ਕਿ ਖੇਡਾਂ ਮਨੁੱਖ ਦੀ ਵੱਡੀ ਲੋੜ ਹੈ, ਜਿਸ ਨਾਲ ਉਹ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦੇ ਨਾਲ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਰਹਿੰਦਾ ਹੈ | ਵਿਦਿਆਰਥੀਆਂ ਵਿਚਕਾਰ ਬਾਸਕਟਬਾਲ ਦੇ ਅੰਤਰ ਹਾਊਸ ਟੂਰਨਾਮੈਂਟ ਕਰਵਾਏ ਗਏ | ਕਾਲਜ ਪ੍ਰਬੰਧਕ ਕਮੇਟੀ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਡਲ ਵੀ ਪ੍ਰਦਾਨ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਫ਼ਸਲਾਂ ਤੇ ਘਰਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ-ਔਲਖ <br/> ਅਗਲੀ ਖ਼ਬਰ 6 ਦਿਨਾਂ ਤੋਂ ਬਾਜ਼ਾਰ 'ਚ ਖੜ੍ਹੇ ਮੀਂਹ ਦੇ ਪਾਣੀ ਕਾਰਨ ਸੈਂਕੜੇ ਦੁਕਾਨਾਂ ਦਾ ਕਾਰੋਬਾਰ ਠੱਪ <br/>
Ad Position 24