03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਧਰਨਾ-ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 02-09-2025

ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਸਥਾਨਕ ਸ਼ਹਿਰ ਦੇ ਵਾਰਡ ਨੰ: 2, 3 ਤੇ 4 ਦੇ ਵਾਸੀਆਂ ਨੇ ਸਥਾਨਕ ਬੱਸ ਸਟੈਂਡ ਨਜ਼ਦੀਕ ਿਲੰਕ ਰੋਡ 'ਤੇ ਪੈਟਰੋਲ ਪੰਪ ਕੋਲ ਚੁਰਸਤੇ 'ਚ ਧਰਨਾ ਲਗਾ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਪ੍ਰੀਤ ਨਗਰ ਦੇ ਵਾਸੀਆਂ ਨੇ ਦੱਸਿਆ ਕਿ ਭਾਵੇਂ ਸ਼ਹਿਰ ਦੇ ਬਹੁਤੇ ਵਾਰਡਾਂ 'ਚ ਗੰਦਾ ਪਾਣੀ ਖੜ੍ਹਾ ਹੈ ਪਰ ਉਹ ਪਿਛਲੇ ਸਾਲ ਤੋਂ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਉਹ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਕੋਲ ਵਾਰ-ਵਾਰ ਬੇਨਤੀਆਂ ਕਰ ਚੁੱਕੇ ਹਨ ਪਰ ਲਾਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪੈਂਦਾ | ਯਾਦਵਿੰਦਰ ਸਿੰਘ ਪਮਾਰ, ਹਰਪ੍ਰੀਤ ਸਿੰਘ, ਹਰਪ੍ਰੀਤ ਕੌਰ ਆਦਿ ਨੇ ਕਿਹਾ ਕਿ ਵਾਰਡਾਂ 'ਚ ਬਿਮਾਰੀਆਂ ਫੈਲ ਰਹੀਆਂ ਹਨ ਪਰ ਸੱਤਾਧਾਰੀ ਧਿਰ ਦੇ ਨੁਮਾਇੰਦੇ ਉਨ੍ਹਾਂ ਦੀ ਵਿਥਿਆ ਸੁਣਨ ਤੋਂ ਇਨਕਾਰੀ ਹਨ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਲਦ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਸਵੰਤ ਸਿੰਘ ਮਾਨਸਾ, ਦਲਵਿੰਦਰ ਸਿੰਘ, ਨਰਿੰਦਰ ਸਿੰਘ ਮੋਹਰ, ਆਤਮਾ ਸਿੰਘ ਪਮਾਰ, ਸੱਤਪਾਲ ਸਿੰਘ, ਸ਼ਿਵਮ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ, ਮਾਸਟਰ ਧਰਮਿੰਦਰ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ, ਰਾਜ ਸਿੰਘ ਗੋਗਾ, ਇੰਦਰਜੀਤ ਸਿੰਘ, ਜਗਰਾਜ ਸਿੰਘ ਆਦਿ ਹਾਜ਼ਰ ਸਨ | ਕਈ ਘੰਟੇ ਜਾਮ ਲੱਗਣ ਕਰਕੇ ਬੱਸਾਂ ਦੀ ਆਵਾਜਾਈ ਹੋਰ ਰਸਤਿਆਂ ਵਿਚ ਦੀ ਕਰਨੀ ਪਈ, ਜਿਸ ਕਰਕੇ 1-2 ਥਾਵਾਂ 'ਤੇ ਜਾਮ ਵਰਗੀ ਸਥਿਤੀ ਵੀ ਬਣੀ |

Ad Position 22
No active advertisement
ਪਿਛਲੀ ਖ਼ਬਰ ਚਾਂਦਪੁਰਾ ਬੰਨ੍ਹ ਕੋਲ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਣਾ ਜਾਰੀ ਅਗਲੀ ਖ਼ਬਰ ਪਿੰਡ ਬਹਾਦਰਪੁਰ ਦੀ ਸੈਂਕੜੇ ਏਕੜ ਫ਼ਸਲ 'ਚ ਫੈਲਿਆ ਬਰੇਟਾ ਡਰੇਨ ਦਾ ਪਾਣੀ
Ad Position 24
No active advertisement