ਮਾਨਸਾ, 1 ਸਤੰਬਰ (ਸ. ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਦੁਕਾਨ 'ਚੋਂ ਨਕਦੀ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਮੌਨਟੀ ਗੋਇਲ ਵਾਸੀ ਬੁਢਲਾਡਾ ਨੇ ਲਿਖਾਈ ਰਿਪੋਰਟ 'ਚ ਦੱਸਿਆ ਕਿ ਜਦ ਸਵੇਰੇ ਦੁਕਾਨ ਖੋਲ੍ਹੀ ਤਾਂ ਸ਼ਟਰ ਦਾ ਜਿੰਦਰਾ ਟੁੱਟਿਆ ਪਿਆ ਸੀ ਅਤੇ ਸਮਾਨ ਖਿੱਲਰਿਆ ਹੋਇਆ ਸੀ | ਕਾਊਾਟਰ ਦੇ ਦਰਾਜ 'ਚ ਪਈ 1 ਲੱਖ 80 ਹਜ਼ਾਰ ਰੁਪਏ ਦੇ ਕਰੀਬ ਨਕਦੀ ਗ਼ਾਇਬ ਸੀ, ਜਿਸ ਨੂੰ ਰਾਤ ਸਮੇਂ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ | ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |