03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਉਤਸਵ ਲਈ ਜ਼ੋਰਦਾਰ ਤਿਆਰੀਆਂ

Ad Position 21
No active advertisement
ਅਜੀਤ ਡੈਸਕ 02-09-2025
ਬੋਹਾ, 1 ਸਤੰਬਰ (ਰਮੇਸ਼ ਤਾਂਗੜੀ)- ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਉਤਸਵ ਅਤੇ ਪੰਜਾਬ 'ਚ ਥਾਂ-ਥਾਂ ਜਾਣ ਵਾਲੇ ਚੇਤਨਾ ਮਾਰਚ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ | ਟਰੱਸਟ ਆਗੂ ਮਹਾਂ ਸਿੰਘ ਰਾਏਪੁਰ ਨੇ ਦੱਸਿਆ ਕਿ ਪ੍ਰੋਗਰਾਮ ਦੀ ਤਿਆਰੀ ਸਬੰਧੀ ਮੀਟਿੰਗ ਦੀ ਅਗਵਾਈ ਟਰੱਸਟ ਦੇ ਸਕੱਤਰ ਜਨਰਲ ਬੇਅੰਤ ਸਿੰਘ ਭੰਵਰੀ ਨੇ ਕੀਤੀ | ਉਨ੍ਹਾਂ ਜਨਮ ਉਤਸਵ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 4 ਸਤੰਬਰ ਨੂੰ ਸਵੇਰੇ 7 ਵਜੇ ਪਾਠਾਂ ਦੇ ਭੋਗ ਪਾਏ ਜਾਣਗੇ | ਜ਼ਿਲ੍ਹਾ ਪ੍ਰਧਾਨ ਮਹਾਂ ਸਿੰਘ ਰਾਏਪੁਰ ਨੇ ਦੱਸਿਆ ਕਿ ਸਵੇਰੇ 8:50 ਵਜੇ ਅਕਾਲ ਤਖ਼ਤ ਸਾਹਿਬ ਤੋਂ ਚੇਤਨਾ ਮਾਰਚ ਆਰੰਭ ਹੋਵੇਗਾ | ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਮਾਰਚ ਦੀ ਸਮਾਪਤੀ ਹੋਵੇਗੀ | ਇਸ ਮੌਕੇ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ, ਗੁਰਜੰਟ ਸਿੰਘ ਬੁਢਲਾਡਾ, ਮਾਸਟਰ ਗੁਲਜਾਰ ਸਿੰਘ ਫੁੱਲੂਵਾਲਾ ਡੋਗਰਾ, ਭੋਲਾ ਸਿੰਘ ਖ਼ਾਲਸਾ, ਮੇਲਾ ਸਿੰਘ ਫ਼ੌਜੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਮ. ਏ. ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੁਕਾਨ 'ਚੋਂ ਨਕਦੀ ਚੋਰੀ
Ad Position 24
No active advertisement