ਮਾਨਸਾ, 2 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਅੱਜ ਅਚਨਚੇਤ ਸਬ ਰਜਿਸਟਰਾਰ ਦਫ਼ਤਰ ਮਾਨਸਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਵਿਚ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਦਫ਼ਤਰ ਦੇ ਸਮੁੱਚੇ ਕੰਮਕਾਜ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਰਜਿਸਟਰਾਰ ਦਫ਼ਤਰ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜ਼ੀ ਰਜਿਸਟਰੀ ਬਾਬਤ ਫੀਡਬੈਕ ਵੀ ਹਾਸਲ ਕੀਤੀ | ਇਸ ਦੌਰਾਨ ਲੋਕਾਂ ਵਲੋਂ ਇੱਥੇ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ |
ਡੀ. ਸੀ. ਵਲੋਂ ਸਬ ਰਜਿਸਟਰਾਰ ਦਫ਼ਤਰ ਮਾਨਸਾ ਦਾ ਦੌਰਾ <br/>
ਅਜੀਤ ਡੈਸਕ
03-09-2025