ਮਾਨਸਾ, 2 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜ਼ਿਲ੍ਹੇ ਦੀਆਂ ਸਫ਼ਾਈ ਸੇਵਕ ਯੂਨੀਅਨਾਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਫ਼ਾਈ ਸੇਵਕ ਯੂਨੀਅਨ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ | ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਅੰਦਰ ਸਫ਼ਾਈ ਸੇਵਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਮੀਤ ਪ੍ਰਧਾਨ ਸੰਜੀਵ ਰੱਤੀ ਨੇ ਡਿਪਟੀ ਕਮਿਸ਼ਨਰ ਨੂੰ ਸਫ਼ਾਈ ਸੇਵਕ ਯੂਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹਰ ਸੰਭਵ ਹੱਲ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਈ.ਓ. ਸਰਦੂਲਗੜ੍ਹ ਤੇ ਜੋਗਾ ਹੈਪੀ ਜਿੰਦਲ, ਈ.ਓ. ਮਾਨਸਾ ਤੇ ਭੀਖੀ ਕੁਲਦੀਪ ਸਿੰਘ ਧਾਲੀਵਾਲ, ਈ.ਓ. ਬੁਢਲਾਡਾ, ਬਰੇਟਾ ਅਤੇ ਬੋਹਾ ਸਿਕੰਦਰ ਸਿੰਘ, ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਸੁਨੀਲ ਕੁਮਾਰ ਵਿਨੋਦ ਕੁਮਾਰ ਆਦਿ ਹਾਜ਼ਰ ਸਨ |