ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਇੰਚਾਰਜ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਸਰਬਜੀਤ ਕੌਰ ਐਨ. ਆਰ. ਆਈ ਬਲਕਾਰ ਸਿੰਘ ਕੁਲਾਣਾ ਦੇ ਵੱਡੇ ਭਰਜਾਈ ਸਨ | ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਦੱਸਿਆ ਕਿ ਸਸਕਾਰ ਮੌਕੇ ਇਲਾਕੇ ਭਰ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |