13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮਜ਼ਦੂਰ ਮੁਕਤੀ ਮੋਰਚਾ ਵਲੋਂ ਕਿਸਾਨਾਂ-ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 04-09-2025
ਮਾਨਸਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਮਜ਼ਦੂਰਾਂ-ਕਿਸਾਨਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਤੇ ਗੁਰਸੇਵਕ ਸਿੰਘ ਮਾਨ ਨੇ ਮੰਗ ਕੀਤੀ ਕਿ ਹੜਾਂ ਕਾਰਨ ਜਾਨੀ ਨੁਕਸਾਨ ਹੋਣ ਕਾਰਨ ਮਜ਼ਦੂਰਾਂ ਤੇ ਕਿਸਾਨਾਂ ਨੂੰ ਪ੍ਰਤੀ ਵਿਅਕਤੀ 10 ਲੱਖ ਰੁਪਏ, ਮਕਾਨਾਂ ਦੀ ਮੁਰੰਮਤ ਲਈ 5 ਲੱਖ ਤੇ ਦੁਬਾਰਾ ਉਸਾਰੀ ਲਈ 7 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ ਅਤੇ ਨੁਕਸਾਨੀ ਫਸਲ ਦੀ ਪ੍ਰਤੀ ਏਕੜ 80 ਹਜ਼ਾਰ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਜਸਵੰਤ ਸਿੰਘ ਭੀਖੀ, ਰਘਬੀਰ ਸਿੰਘ ਭੀਖੀ, ਦਿਨੇਸ਼ ਕੁਮਾਰ ਸੋਨੀ, ਨਰਿੰਦਰ ਸਿੰਘ ਖੀਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਿ੍ਤਕਾਂ ਦੇ ਵਾਰਿਸਾਂ ਨੂੰ 12 ਲੱਖ ਦੇ ਚੈੱਕ ਦਿੱਤੇ <br/> ਅਗਲੀ ਖ਼ਬਰ ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24