ਮਾਨਸਾ, 3 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਬਾਲ ਭਵਨ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ ਮੌਕੇ ਆਗੂਆਂ ਨੇ ਮੰਗ ਕੀਤੀ ਕਿ 2023 'ਚ ਹੱਕੀ ਮੰਗਾਂ ਲਈ ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੇ 158 ਵਰਕਰਾਂ ਅਤੇ ਆਗੂਆਂ 'ਤੇ ਦਰਜ ਕੀਤਾ ਗਿਆ ਪਰਚਾ ਤੁਰੰਤ ਰੱਦ ਕੀਤਾ ਜਾਵੇ | ਡੀ.ਟੀ.ਐਫ਼ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਠੇਕਾ ਮੁਲਾਜ਼ਮ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿਨਾਮ ਸਿੰਘ ਖਿਆਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ ਜੇਕਰ ਮੁਕੱਦਮੇ ਰੱਦ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਦੌਰਾਨ ਐਸ.ਐਸ.ਪੀ ਦੇ ਨਾਂਅ ਡੀ.ਐਸ.ਪੀ ਮਾਨਸਾ ਨੂੰ ਪਰਚੇ ਰੱਦ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਜੋਰਾ ਸਿੰਘ ਨਸਰਾਲੀ, ਹਰਜਿੰਦਰ ਸਿੰਘ ਅਨੂਪਗੜ੍ਹ, ਰਾਜਵਿੰਦਰ ਸਿੰਘ ਬਹਿਣੀਵਾਲ, ਗੁਰਜੰਟ ਸਿੰਘ, ਗੁਰਜੀਤ ਸਿੰਘ ਰੜ੍ਹ, ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਸਤੀਸ਼ ਗਰਗ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭੀਖੀ, ਸੁਖਚੈਨ ਸਿੰਘ, ਮਿਲਖਾ ਸਿੰਘ, ਮਨਪ੍ਰੀਤ ਸਿੰਘ, ਇਕਬਾਲ ਸਿੰਘ, ਨਵੀਨ ਗੋਇਲ, ਜਰਨੈਲ ਸਿੰਘ ਬੋਹਾ ਆਦਿ ਹਾਜ਼ਰ ਸਨ |