13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪਿੰਡ ਫਫੜੇ ਭਾਈਕੇ ਵਿਖੇ ਭਾਕਿਯੂ ਡਕੌਂਦਾ (ਧਨੇਰ) ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 04-09-2025
ਮਾਨਸਾ, 3 ਸਤੰਬਰ (ਵਿ.ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਮੀਟਿੰਗ ਫਫੜੇ ਭਾਈਕੇ ਵਿਖੇ ਹੋਈ | ਬੁਲਾਰਿਆਂ ਨੇ ਮਾਨਸਾ ਜ਼ਿਲ੍ਹੇ ਦੇ ਸਬੰਧਿਤ ਮਸਲਿਆਂ ਸਮੇਤ ਪੰਜਾਬ 'ਚ ਹੜ੍ਹਾਂ ਦੀ ਸਥਿਤੀ 'ਤੇ ਚਰਚਾ ਕਰਦਿਆਂ ਕਿਹਾ ਕਿ ਜਿੱਥੇ ਵੱਡੀ ਗਿਣਤੀ 'ਚ ਘਰਾਂ ਦਾ ਨੁਕਸਾਨ ਹੋਇਆ ਹੈ ਉੱਥੇ ਸੈਂਕੜੇ ਏਕੜ ਫ਼ਸਲ ਨਰਮਾ, ਪਿਛੇਤਾ ਝੋਨਾ, ਹਰਾ ਚਾਰਾ ਤੇ ਸਬਜ਼ੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਵੇ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਆਗੂਆਂ ਨੇ ਜਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਦੇ ਘਰ 'ਤੇ ਨਸ਼ਾ ਤਸਕਰਾਂ ਵਲੋਂ ਕੀਤੇ ਹਮਲੇ ਦੀ ਨਿੰਦਾ ਕੀਤੀ | ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਲਖਵੀਰ ਸਿੰਘ ਅਕਲੀਆ, ਕੁਲਦੀਪ ਸਿੰਘ ਅਲੀਸ਼ੇਰ ਕਲਾਂ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸਤਪਾਲ ਸਿੰਘ ਬਰ੍ਹੇ, ਜਗਦੇਵ ਸਿੰਘ ਕੋਟਲੀ, ਤਰਸੇਮ ਸਿੰਘ ਚੱਕ ਅਲੀਸ਼ੇਰ, ਗੁਰਜੰਟ ਸਿੰਘ ਮੰਘਾਣੀਆਂ, ਹਰਬੰਸ ਸਿੰਘ ਟਾਂਡੀਆਂ, ਗੁਰਚਰਨ ਸਿੰਘ ਅਲੀਸ਼ੇਰ, ਬਲਵਿੰਦਰ ਸ਼ਰਮਾ, ਮੇਲਾ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਸਮਪੁਰ ਛੀਨਾ ਵਿਖੇ ਬਾਰਿਸ਼ ਨਾਲ ਮਕਾਨ ਡਿੱਗਿਆ <br/> ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ <br/>
Ad Position 24