06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਆਪ ਦੇ ਯੂਥ ਆਗੂ ਢੈਪਈ ਦੀ ਸੜਕ ਹਾਦਸੇ 'ਚ ਮੌਤ

Ad Position 21
No active advertisement
ਅਜੀਤ ਡੈਸਕ 05-09-2025
ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਯੂਥ ਕਲੱਬ ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਢੈਪਈ (40) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਹ ਪਾਰਟੀ ਆਗੂਆਂ ਨਾਲ ਹੜ੍ਹ ਪੀੜਤਾਂ ਲਈ ਸਹਾਇਤਾ ਇਕੱਠੀ ਕਰਵਾ ਕੇ ਬੀਤੀ ਸ਼ਾਮ ਮੋਟਰਸਾਈਕਲ 'ਤੇ ਪਿੰਡ ਹਮੀਰਗੜ੍ਹ ਢੈਪਈ ਜਾ ਰਿਹਾ ਸੀ, ਦੇ ਵਹੀਕਲ ਦੀ ਮੂਸਾ ਚੂੰਗੀ ਮਾਨਸਾ ਕੋਲ ਅਵਾਰਾ ਪਸ਼ੂ ਨਾਲ ਟੱਕਰ ਹੋ ਗਈ | ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦਾ ਅੱਜ ਬਾਅਦ ਦੁਪਹਿਰ ਸਸਕਾਰ ਕਰ ਦਿੱਤਾ ਗਿਆ | ਮਿ੍ਤਕ ਪਿੱਛੇ ਵਿਧਵਾ ਤੋਂ ਇਲਾਵਾ 16 ਵਰਿ੍ਹਆਂ ਦਾ ਲੜਕਾ ਹੈ | ਸਸਕਾਰ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਨਵਨੀਤ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਜ਼ਿਲੇ੍ਹ 'ਚ ਭਰਵੇਂ ਮੀਂਹ ਨੇ ਲੋਕਾਂ ਦੇ ਕਰਵਾਏ ਹੱਥ ਖੜ੍ਹੇ, ਸ਼ਹਿਰ/ਪਿੰਡ ਹੋਏ ਜਲ-ਥਲ
Ad Position 24