06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਲਈ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-09-2025

ਬਰੇਟਾ, 4 ਸਤੰਬਰ (ਪਾਲ ਸਿੰਘ ਮੰਡੇਰ)- ਪਿੰਡ ਬਹਾਦਰਪੁਰ ਦੇ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਮੀਟਿੰਗ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਚਰਨਜੀਤ ਸਿੰਘ ਖ਼ਾਲਸਾ ਅਤੇ ਦਸੌਂਧਾ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ 'ਚ ਫ਼ਸਲਾਂ, ਪਸ਼ੂਆਂ ਅਤੇ ਮਕਾਨਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ | ਪਸ਼ੂਆਂ ਲਈ ਹਰਾ ਚਾਰਾ, ਮਨੁੱਖਾਂ ਲਈ ਪੇਟ ਭਰਨ ਲਈ ਰਾਸ਼ਨ ਦੀ ਕਾਫ਼ੀ ਕਮੀ ਅਤੇ ਹੋਰ ਵੀ ਮੁਸੀਬਤਾਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਕੰਮ ਹੈ, ਇਸ ਲਈ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਇਕੱਠੇ ਹੋ ਕੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਾ ਕੇ ਲੋੜੀਂਦੀ ਮਦਦ ਕੀਤੀ ਜਾਵੇ | ਇਸ ਮੌਕੇ ਅਮਰਪ੍ਰੀਤ ਸਿੰਘ, ਬਲਵਿੰਦਰ ਸਿੰਘ ਮਾਹੀਆ, ਭਾਕਿਯੂ ਡਕੌਂਦਾ ਦੇ ਬੰਤ ਸਿੰਘ, ਗੁਰਮੀਤ ਸਿੰਘ, ਸਤਗੁਰ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ ਜੱਸੀ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਭੋਲਾ ਸਿੰਘ ਪੰਚਾਇਤ ਮੈਂਬਰ, ਮਿੱਠੂ ਸਿੰਘ, ਬਲਵੀਰ ਸਿੰਘ, ਦਰਸਨ ਸਿੰਘ ਤੋਂ ਇਲਾਵਾ ਸਮਾਜ ਸੇਵੀ ਨੌਜਵਾਨ ਤੇ ਕਲੱਬਾਂ ਦੇ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੱਤ ਡਿਗਣ ਕਾਰਨ 2 ਔਰਤਾਂ ਜ਼ਖ਼ਮੀ ਅਗਲੀ ਖ਼ਬਰ ਆਪ ਦੇ ਯੂਥ ਆਗੂ ਢੈਪਈ ਦੀ ਸੜਕ ਹਾਦਸੇ 'ਚ ਮੌਤ
Ad Position 24