06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ.ਸੀ. ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-09-2025

ਮਾਨਸਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ 'ਚ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਪਿੰਡਾਂ 'ਚ ਤਰਲ ਤੇ ਠੋਸ ਕੂੜੇ ਦੇ ਪ੍ਰਬੰਧਨ, ਸਾਫ ਸਫਾਈ ਅਤੇ ਹਰ ਘਰ ਵਿਚ ਪਖਾਨਿਆਂ ਦੀ ਸਹੂਲਤ ਦੇ ਲਾਭ ਬਾਰੇ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਉਲੀਕੇ ਗਏ ਕੰਮਾਂ ਅਤੇ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਿ•ਆ ਜਾਵੇ | ਡੀ.ਸੀ. ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਕੰਮਾਂ ਨੂੰ ਸੁਚੇਤ ਰੂਪ ਵਿਚ ਪੂਰਾ ਕਰਨ ਤਾਂ ਜੋ ਪਿੰਡਾਂ ਨੂੰ ਰੋਲ ਮਾਡਲ ਬਣਾਇਆ ਜਾ ਸਕੇ ਅਤੇ ਪਿੰਡ ਹਰ ਪੱਖ ਤੋਂ ਸਾਫ ਸੁਥਰੇ ਹੋ ਸਕਣ | ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵੇਰ ਤੋਂ ਸਾਰਾ ਦਿਨ ਪਏ ਮੀਂਹ ਨੇ ਬੋਹਾ ਮੰਡੀ ਨੂੰ ਡੋਬਿਆ, ਘਰਾਂ 'ਚ ਵੜਿਆ ਪਾਣੀ ਅਗਲੀ ਖ਼ਬਰ ਚਾਂਦਪੁਰਾ ਬੰਨ੍ਹ 'ਤੇ ਪਾਣੀ ਦਾ ਪੱਧਰ ਵਧਣਾ ਜਾਰੀ
Ad Position 24