ਜੋਗਾ, 4 ਸਤੰਬਰ (ਚਹਿਲ)- ਨੇੜਲੇ ਪਿੰਡ ਰੱਲਾ ਦੇ ਮਜ਼ਦੂਰ ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ, ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ | ਪੀੜਤ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਪਤੀ ਬਲੱਡ ਕੈਂਸਰ ਤੋਂ ਪੀੜਤ ਹੈ, ਜਿਸ ਦਾ ਇਲਾਜ ਪਿਛਲੇ ਸਮੇਂ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਘਰ ਦਾ ਗੁਜ਼ਾਰਾ ਉਹ ਲੋਕਾਂ ਦੇ ਘਰਾਂ 'ਚ ਕੰਮ ਕਰ ਕੇ ਚਲਾਉਂਦੀ ਹੈ ਪਰ ਹੁਣ ਮਕਾਨ ਦੀ ਛੱਤ ਡਿੱਗਣ ਕਰ ਕੇ ਆਰਥਿਕਤਾ ਡਾਵਾਂਡੋਲ ਹੋ ਗਈ ਹੈ | ਪਰਿਵਾਰ ਨੇ ਪੰਜਾਬ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਮੰਗ ਕੀਤੀ ਹੈ ਕਿ ਆਰਥਿਕ ਤੌਰ 'ਤੇ ਸਹਾਇਤਾ ਦਿੱਤੀ ਜਾਵੇ |