ਮਾਨਸਾ, 5 ਸਤੰਬਰ (ਧਾਲੀਵਾਲ)- ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਸਥਾਨਕ ਪੈਨਸ਼ਨ ਭਵਨ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ 'ਤੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਮੁਤਾਬਕ ਡੀ. ਏ. ਦੇ ਬਕਾਏ 12 ਪ੍ਰਤੀਸ਼ਤ ਦੀ ਵਿਆਜ ਦਰ ਨਾਲ ਮੁਲਾਜ਼ਮਾਂ ਨੂੰ 3 ਮਹੀਨੇ ਦੇ ਅੰਦਰ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਆਇਆਂ 3 ਸਾਲ ਹੋ ਗਏ ਹਨ ਪ੍ਰੰਤੂ ਮੁਲਾਜ਼ਮਾਂ ਦੀ ਭਲਾਈ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ | ਪਿ੍ੰਸੀਪਲ ਡਾ. ਗਰਿਮਾ ਮਹਾਜਨ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਮੇਜਰ ਸਿੰਘ ਗਿੱਲ, ਲੱਖਾ ਸਿੰਘ ਸਹਾਰਨਾਂ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਬਿੱਕਰ ਸਿੰਘ ਮੰਘਾਣੀਆਂ, ਪਿ੍ਥੀ ਸਿੰਘ ਮਾਨ, ਬਿੱਕਰ ਸਿੰਘ ਰੱਲਾ, ਪ੍ਰਮਜੀਤ ਕੌਰ, ਜੀਤ ਸਿੰਘ ਭੁੱਲਰ, ਸਿਕੰਦਰ ਸਿੰਘ ਘਰਾਂਗਣਾ, ਅਜੈਬ ਸਿੰਘ ਅਲੀਸ਼ੇਰ, ਜਗਸੀਰ ਸਿੰਘ ਢਿੱਲੋਂ, ਸੇਠੀ ਸਿੰਘ ਸਰਾਂ, ਲੱਖਾ ਸਿੰਘ ਫਫੜੇ, ਗੁਰਦੇਵ ਸਿੰਘ ਕੋਟਧਰਮੂ, ਕੇਵਲ ਸਿੰਘ ਆਦਿ ਹਾਜ਼ਰ ਸਨ |