ਮਾਨਸਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ ਡੇਰਾ ਖੂਹੀ ਵਾਲਾ ਨੇੜੇ ਮਾਨਸਾ ਕੈਂਚੀਆਂ ਵਿਖੇ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਮੱਖਣ ਸਿੰਘ ਭੈਣੀ ਬਾਘਾ, ਲਖਵੀਰ ਸਿੰਘ ਅਕਲੀਆ ਨੇ ਪੰਜਾਬ ਸਰਕਾਰ ਤੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ 'ਤੇ ਕੀਤੇ ਜਾਨਲੇਵਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਜਗਦੇਵ ਸਿੰਘ ਕੋਟਲੀ, ਬਲਵਿੰਦਰ ਸ਼ਰਮਾ, ਹਰਚੇਤ ਸਿੰਘ ਚਕੇਰੀਆਂ, ਲੀਲਾ ਸਿੰਘ ਮੂਸਾ, ਸ਼ਿੰਦਰ ਸਿੰਘ ਖੜਕ ਸਿੰਘ ਵਾਲਾ, ਰੂਪ ਸ਼ਰਮਾ, ਬਲਵਿੰਦਰ ਸਿੰਘ ਬੁਰਜ ਰਾਠੀ, ਮੇਜਰ ਸਿੰਘ ਅÏਤਾਂਵਾਲੀ, ਗੁਰਸੇਵਕ ਸਿੰਘ ਖਿਆਲਾ, ਸੁਖਪਾਲ ਸਿੰਘ ਭੈਣੀ, ਤੇਜਾ ਸਿੰਘ ਨੰਗਲ, ਲਾਭ ਸਿੰਘ ਬੁਰਜ ਹਰੀ ਆਦਿ ਹਾਜ਼ਰ ਸਨ |