16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਿੰਡ ਭੂੰਦੜ ਵਾਸੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਤੇ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 06-09-2025
ਬਾਲਿਆਂਵਾਲੀ, 5 ਸਤੰਬਰ (ਕੁਲਦੀਪ ਮਤਵਾਲਾ)-ਪਿੰਡ ਭੂੰਦੜ ਦੇ ਮਹਿਲਾ ਸਰਪੰਚ ਸਰਬਜੀਤ ਕੌਰ ਦੇ ਪਤੀ ਗੁਰਮੀਤ ਸਿੰਘ ਨਿੱਕਾ ਤੇ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਲਈ ਰਾਹਤ ਸਮੱਗਰੀ ਤੇ ਲੰਗਰ ਤਿਆਰ ਕਰਕੇ ਰਵਾਨਾ ਹੋਏ | ਸਮਾਜ ਸੇਵੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੀ ਕਮੇਟੀ ਤੇ ਕਲੱਬਾਂ ਅਤੇ ਪਿੰਡ ਦੇ ਉੱਦਮੀ ਨੌਜਵਾਨਾਂ ਨੇ ਉਤਸ਼ਾਹ ਨਾਲ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਦਿਨ-ਰਾਤ ਮਿਹਨਤ ਕਰਕੇ ਰਾਸ਼ਨ ਸਮੱਗਰੀ ਇਕੱਠੀ ਕੀਤੀ ਜਦਕਿ ਪਿੰਡ ਦੀਆਂ ਅÏਰਤਾਂ ਵਲੋਂ ਲੰਗਰ ਬਣਾਉਣ ਦੀ ਸੇਵਾ ਦਾ ਕਾਰਜ ਸਾਂਭਿਆ ਗਿਆ | ਅਸੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਦੀ ਜ਼ਰੂਰਤਾਂ ਬਾਰੇ ਪਤਾ ਕੀਤਾ ਤੇ ਲੋੜ ਅਨੁਸਾਰ ਲੰਗਰ ਬਣਵਾਇਆ ਗਿਆ ਹੈ ਪਾਣੀ ਦੀਆਂ ਬੋਤਲਾਂ ਸਮੇਤ ਹੋਰ ਲੋੜੀਂਦੀ ਸਮੱਗਰੀ ਨੂੰ ਟਰੈਕਟਰਾਂ-ਟਰਾਲੀਆਂ 'ਤੇ ਲੱਦ ਕੇ ਵੱਖ-ਵੱਖ ਪਿੰਡਾਂ 'ਚ ਲੰਗਰ ਲਗਾਇਆ ਗਿਆ ਅਤੇ ਰਾਹਤ ਸਮੱਗਰੀ ਵੰਡੀ ਗਈ ਜਦਕਿ ਹੜ੍ਹਾਂ ਤੋਂ ਬਚਾਅ ਲਈ ਟੀਮਾਂ ਵਲੋਂ ਮੋਰਚਾ ਸੰਭਾਲਿਆ ਗਿਆ ਹੈ ਅਤੇ ਵੱਖ-ਵੱਖ ਟੀਮਾਂ ਬਦਲ ਬਦਲਕੇ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ | ਇਸ ਮੌਕੇ ਗੁਰਮੀਤ ਸਿੰਘ (ਨਿੱਕਾ) ਤੇ ਸਮੂਹ ਗ੍ਰਾਮ ਪੰਚਾਇਤ, ਸ਼ਿਵਤੇਜ਼ ਸਿੰਘ, ਮਨਪ੍ਰੀਤ ਸਿੰਘ ਮੀਤਾ, ਲਖਵੀਰ ਸਿੰਘ ਲੱਖਾ, ਕਰਮ ਸਿੰਘ, ਜਗਸੀਰ ਸਿੰਘ ਜੱਗਾ ਪੰਚ, ਜਸਵੰਤ ਸਿੰਘ ਕਾਲਾ, ਪ੍ਰਧਾਨ ਜਗਸੀਰ ਸਿੰਘ ਮੁੱਖ ਸੇਵਾਦਾਰ, ਲਾਡੀ, ਜੱਸੀ, ਸਰਬਜੀਤ ਸਰਬਾ, ਇਕਬਾਲ, ਬਲਵੰਤ, ਬਿੱਟੂ, ਲਵੀ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡ ਦੇ ਕਲੱਬਾਂ ਅਤੇ ਪਿੰਡ ਦੇ ਪਤਵੰਤੇ ਸੱਜਣ ਤੇ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਚ ਸੋਸ਼ਲ ਸਾਇੰਸ ਵਿਭਾਗ ਵਲੋਂ ਹਫ਼ਤਾਵਾਰੀ ਪੁਸਤਕ ਰੀਵਿਊ ਅਗਲੀ ਖ਼ਬਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜਾਗਰੂਕ ਕੀਤਾ
Ad Position 24