16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਖ਼ਾਲਸਾ ਕਾਲਜ ਵਿਚ ਸੋਸ਼ਲ ਸਾਇੰਸ ਵਿਭਾਗ ਵਲੋਂ ਹਫ਼ਤਾਵਾਰੀ ਪੁਸਤਕ ਰੀਵਿਊ

Ad Position 21
No active advertisement
ਅਜੀਤ ਡੈਸਕ 06-09-2025
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਲੋਂ ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਲਾਇਬ੍ਰੇਰੀ ਵਿਚ ਹਫ਼ਤਾਵਾਰੀ ਪੁਸਤਕ ਰੀਵਿਊ ਪੇਸ਼ ਕੀਤੇ ਗਏ | ਇਸ ਮੌਕੇ ਲਾਈਬਰੇਰੀਅਨ ਕਿਰਨਜੀਤ ਕੌਰ ਨੇ ਦੱਸਿਆ ਕਿ ਪੁਸਤਕ ਰੀਵਿਊ ਸੁਣ ਕੇ ਵਿਦਿਆਰਥੀਆਂ ਵਿਚ ਪੁਸਤਕ ਪੜ੍ਹਨ ਦਾ ਉਤਸ਼ਾਹ ਪੈਦਾ ਹੁੰਦਾ ਹੈ | ਇਸ ਉਪਰੰਤ ਸੋਸ਼ਲ ਸਾਇੰਸ ਵਿਭਾਗ ਵਲੋਂ ਪੁਸਤਕ ਰੀਵਿਊ ਪੇਸ਼ ਕੀਤਾ ਗਿਆ ਜਿਸ ਵਿਚ ਸੋਸ਼ਲ ਸਾਇੰਸ ਵਿਭਾਗ ਦੇ ਮੁਖੀ ਡਾ: ਰਮਨਪ੍ਰੀਤ ਕੌਰ ਵਲੋਂ ਡਾ: ਗੰਡਾ ਸਿੰਘ ਦੀ ਪੁਸਤਕ 'ਜੱਸਾ ਸਿੰਘ ਆਹਲੂਵਾਲੀਆ' ਦਾ ਰੀਵਿਊ ਪੇਸ਼ ਕੀਤਾ ਗਿਆ | ਜਿਸ ਵਿਚ ਉਨ੍ਹਾਂ ਨੇ ਉਸ ਸਮੇਂ ਦੀ ਸਮਾਜਿਕ ਆਰਥਿਕ ਅਤੇ ਰਾਜਨੀਤਿਕ ਸਥਿਤੀ ਨੂੰ ਬਾਖੂਬੀ ਬਿਆਨ ਕੀਤਾ | ਪ੍ਰੋਫੈਸਰ ਗੁਰਪ੍ਰੀਤ ਕੌਰ ਨੇਰੋਂਡੇ ਵਰਨੇ ਦੀ ਪੁਸਕਤ 'ਦ ਸੀਕਰੇਟ' ਦਾ ਰੀਵਿਊ ਪੇਸ਼ ਕੀਤਾ | ਜਿਸ ਵਿਚ ਉਨ੍ਹਾਂ ਨੇ ਇਹ ਦੱਸਿਆ ਕਿ ਸਾਨੂੰ ਹਮੇਸ਼ਾ ਸਕਾਰਾਤਮਕ ਸੋਚਣਾ ਚਾਹੀਦਾ ਹੈ ਨਕਾਰਾਤਮਕ ਸੋਚ ਨਹੀਂ ਰੱਖਣੀ ਚਾਹੀਦੀ | ਜ਼ਿੰਦਗੀ ਵਿਚ ਅਸੀਂ ਜੋ ਕੁਝ ਵੀ ਸੋਚਦੇ ਹਾਂ ਉਹੀ ਸਾਡੇ ਨਾਲ ਵਾਪਰਦਾ ਹੈ | ਇਸ ਤੋਂ ਬਾਅਦ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ਪੁਸਤਕ 'ਰੋਹੀ ਬੀਆਬਾਨ' ਅਤੇ ਅਤੇ ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਅਮਰਪਾਲ ਕੌਰ ਨੇ 'ਕੋਠੇ ਖੜਕ ਸਿੰਘ' ਦਾ ਰੀਵਿਊ ਪੇਸ਼ ਕੀਤਾ | ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਤਾਬਾਂ ਉਨ੍ਹਾਂ ਦੀਆਂ ਸਭ ਤੋਂ ਚੰਗੀਆਂ ਦੋਸਤ ਹਨ, ਜੋ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀਆਂ ਹਨ | ਉਨ੍ਹਾਂ ਨੇ ਬੱਚਿਆਂ ਨੂੰ ਲਾਇਬ੍ਰੇਰੀ ਵਿਚ ਆਉਣ ਅਤੇ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ: ਅਰਸ਼ਦੀਪ ਸਿੰਘ ਅਤੇ ਪ੍ਰੋ: ਰਮਨਦੀਪ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪੰਜਾਬੀਆਂ ਨੇ ਰਾਸ਼ਨ ਅਤੇ ਚਾਰੇ ਦਾ ਲਿਆਂਦਾ 'ਹੜ੍ਹ'- ਠਹਿਰਾਓ ਦੀ ਮੰਗ ਅਗਲੀ ਖ਼ਬਰ ਪਿੰਡ ਭੂੰਦੜ ਵਾਸੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਤੇ ਰਾਹਤ ਸਮੱਗਰੀ ਭੇਜੀ
Ad Position 24