16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਆਕਸਫੋਰਡ ਸਕੂਲ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖ਼ਾਹ ਦੇ ਕੇ ਕੀਤੀ ਪਹਿਲ ਕਦਮੀ

Ad Position 21
No active advertisement
ਅਜੀਤ ਡੈਸਕ 06-09-2025
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਭਗਤਾ ਭਾਈਕਾ, ਇਕ ਅਜਿਹੀ ਮਾਣਮੱਤੀ ਵਿਦਿਅਕ ਸੰਸਥਾ ਹੈ, ਜੋ ਹਰ ਖੇਤਰ ਵਿਚ ਪਹਿਲ ਕਦਮੀ ਦੇ ਆਧਾਰ 'ਤੇ ਕਦਮ ਵਧਾ ਰਹੀ ਹੈ | ਸੂਬੇ 'ਚ ਹੜ੍ਹਾਂ ਦੇ ਕਾਰਨ ਮਾਰੂ ਸਥਿਤੀ ਬਣੀ ਹੋਈ ਹੈ ਅਤੇ ਸਾਡੇ ਸਾਰੇ ਪੰਜਾਬੀ ਭੈਣ-ਭਾਈ ਘਰੋ-ਬੇਘਰ ਹੋਏ ਪਏ ਹਨ | ਇਸ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਯੋਗਦਾਨ ਪਾਇਆ ਗਿਆ ਅਤੇ ਅਧਿਆਪਕਾਂ ਵਲੋਂ ਵੀ ਇਕ ਦਿਨ ਦੀ ਤਨਖਾਹ ਨੇਕ ਕੰਮ ਦੇ ਲੇਖੇ ਲਾਈ ਗਈ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਅਤੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ), ਹਰਗੁਰਪ੍ਰੀਤ ਸਿੰਘ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅਰਮੈਨ) ਅਤੇ ਮੈਨੇਜਮੈਂਟ ਮੈਂਬਰ ਸਾਹਿਬਾਨ ਨੇ ਅÏਖੀ ਘੜੀ ਵਿਚ ਲੋਕਾਂ ਨੂੰ ਹੜ੍ਹ ਪੀੜ੍ਹਤਾਂ ਦੀ ਵੱਧ-ਚੜ੍ਹ ਕੇ ਸਹਾਇਤਾ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਿਲਾਈ ਸੈਂਟਰ ਵਿਚ ਸਿਖਲਾਈ ਲੈ ਰਹੀਆਂ ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪੰਜਾਬੀਆਂ ਨੇ ਰਾਸ਼ਨ ਅਤੇ ਚਾਰੇ ਦਾ ਲਿਆਂਦਾ 'ਹੜ੍ਹ'- ਠਹਿਰਾਓ ਦੀ ਮੰਗ
Ad Position 24