16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ ਲਈ ਮੁਸਲਿਮ ਭਾਈਚਾਰੇ ਨੇ 62 ਹਜ਼ਾਰ ਦਾ ਚੈੱਕ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਪਸੀ ਭਾਈਚਾਰਕ ਸਾਂਝ ਨਾਲ ਹੀ ਸਮਾਜ ਦੀ ਤਰੱਕੀ ਹੁੰਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀ ਸੀ ਰਾਜੇਸ਼ ਧੀਮਾਨ ਨੇ ਮੁਸਿਲਮ ਹਿਊਮਨ ਵੈਲਫ਼ੇਅਰ ਸੁਸਾਇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮੱਦਦ ਲਈ 62 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਨ ਉਪਰੰਤ ਕੀਤਾ | ਇਸ ਮੌਕੇ ਡੀ ਸੀ ਨੇ ਮੁਸਲਿਮ ਭਾਈਚਾਰੇ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੱਦਦ ਕਰਨ 'ਤੇ ਜਿੱਥੇ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਇਸ ਨੇਕ ਕਾਰਜ ਨੂੰ ਸ਼ਲਾਘਯੋਗ ਉਪਰਾਲਾ ਵੀ ਦੱਸਿਆ | ਇਸ ਦੌਰਾਨ ਡੀ ਸੀ ਨੇ ਮੁਸਲਿਮ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਕੀਤੀ ਇਹ ਮੱਦਦ ਸਮਾਜ ਲਈ ਇਕ ਬਹੁਤ ਚੰਗਾ ਸੁਨੇਹਾ ਹੈ | ਇਸ ਦੌਰਾਨ ਮੁਸਿਲਮ ਹਿਊਮਨ ਵੈਲਫ਼ੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਮੱਦੇਨਜ਼ਰ ਇਨਸਾਨੀਅਤ ਦਾ ਸਬੂਤ ਦਿੰਦਿਆਂ ਮੁਸਲਿਮ ਭਾਈਚਾਰੇ ਵਲੋਂ ਪ੍ਰੋਫੇਤ ਮੁਹੰਮਦ ਸਾਹਿਬ ਦਾ ਜਨਮ ਦਿਹਾੜੇ ਦਾ ਜਲੂਸ ਦੇ ਰੂਪ ਵਿਚ ਨਾ ਮਨਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਚੈੱਕ ਭੇਂਟ ਕਰਕੇ ਮੱਦਦ ਕੀਤੀ ਹੈ | ਉਨ੍ਹਾਂ ਡੀ ਸੀ ਨੂੰ ਵਿਸ਼ਵਾਸ਼ ਦਿਵਾਉਂਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਵਿਚ ਵੀ ਲੋੜ ਪੈਣ 'ਤੇ ਇਸ ਤਰ੍ਹਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ | ਇਸ ਮੌਕੇ ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਲੀਮ ਮੁਹੰਮਦ, ਜਨਰਲ ਸਕੱਤਰ ਵਕੀਲ ਖਾਨ, ਇਮਰਾਨ ਖ਼ਾਨ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਸਿੱਖ 'ਤੇ ਹਮਲੇ ਦਾ ਮਾਮਲਾ-ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ ਅਗਲੀ ਖ਼ਬਰ ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਦੇ ਸਿੱਖਿਆਰਥੀਆਂ ਦੀ ਪੰਜਾਬ ਰਾਜ ਬਿਜਲੀ ਬੋਰਡ 'ਚ ਦਾਖ਼ਲੇ ਲਈ ਚੋਣ
Ad Position 24