22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ

Ad Position 21
No active advertisement
ਅਜੀਤ ਡੈਸਕ 07-09-2025
ਮਾਨਸਾ, 6 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੰਯੁਕਤ ਕਿਸਾਨ ਮੋਰਚਾ ਵਲੋਂ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ 'ਚ ਮੀਟਿੰਗ ਕੀਤੀ ਗਈ | ਬੁਲਾਰਿਆਂ ਨੇ ਕਿਸਾਨੀ ਮੁੱਦਿਆਂ ਸਮੇਤ ਪੰਜਾਬ 'ਚ ਹੜ•ਾਂ ਦੀ ਸਥਿਤੀ 'ਤੇ ਚਰਚਾ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ 'ਚ ਹੜ• ਸਰਕਾਰ ਦੀ ਨਾਲਾਇਕੀ ਕਾਰਨ ਆਏ ਹਨ ਕਿਉਂਕਿ ਸਮਾਂ ਰਹਿੰਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ | ਫ਼ੈਸਲਾ ਕੀਤਾ ਗਿਆ ਕਿ ਪਾਣੀ ਉੱਤਰਨ ਤੋਂ ਬਾਅਦ ਕਿਸਾਨਾਂ ਨੂੰ ਜ਼ਮੀਨਾਂ ਸਾਫ਼ ਕਰਨ ਲਈ ਡੀਜ਼ਲ, ਡੀ.ਏ.ਪੀ ਖਾਦ ਤੇ ਕਣਕ ਦੇ ਬੀਜ ਮਾਨਸਾ ਜ਼ਿਲ•ੇ ਦੇ ਸੰਯੁਕਤ ਕਿਸਾਨ ਮੋਰਚਾ ਵਲੋਂ ਪੀੜਤ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ | ਉਨ•ਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ•ਾਂ ਤੇ ਬਾਰਸ਼ ਨਾਲ ਨੁਕਸਾਨੇ ਘਰ, ਫ਼ਸਲਾਂ ਤੇ ਪਸ਼ੂਆਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ•ਾਂ ਕੁਲਵੰਤ ਸਿੰਘ ਕਿਸ਼ਨਗੜ• 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਐਸ.ਐਸ.ਪੀ. ਦਫ਼ਤਰ ਮਾਨਸਾ ਨਜ਼ਦੀਕ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਬੋਘ ਸਿੰਘ ਮਾਨਸਾ, ਭਜਨ ਸਿੰਘ ਘੁੰਮਣ, ਗੁਰਨਾਮ ਸਿੰਘ ਭੀਖੀ, ਅਮਰੀਕ ਸਿੰਘ ਫਫੜੇ ਭਾਈਕੇ, ਮੇਜਰ ਸਿੰਘ ਦੂਲੋਵਾਲ, ਦੇਵੀ ਰਾਮ ਰੰਘੜਿਆਲ, ਲਛਮਣ ਸਿੰਘ ਚੱਕ ਅਲੀਸ਼ੇਰ, ਕੁਲਦੀਪ ਸਿੰਘ ਚੱਕ ਭਾਈਕੇ, ਜਗਤਾਰ ਸਿੰਘ ਖਿਆਲਾ, ਬਲਮ ਸਿੰਘ ਫਫੜੇ ਭਾਈਕੇ, ਤਾਰਾ ਚੰਦ ਬਰੇਟਾ, ਲਖਵੀਰ ਸਿੰਘ ਅਕਲੀਆ, ਮੱਖਣ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੇਰਿਆਂਵਾਲੀ ਤੇ ਨੰਗਲ ਕਲਾਂ ਵਿਖੇ ਬਾਰਿਸ਼ ਨਾਲ ਮਕਾਨ ਡਿੱਗੇ ਅਗਲੀ ਖ਼ਬਰ ਵੇਰਕਾ ਮਿਲਕ ਪਲਾਂਟ ਤੋਂ ਹੜ੍ਹ ਪੀੜਤ ਇਲਾਕਿਆਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ
Ad Position 24