22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਝੇਰਿਆਂਵਾਲੀ ਤੇ ਨੰਗਲ ਕਲਾਂ ਵਿਖੇ ਬਾਰਿਸ਼ ਨਾਲ ਮਕਾਨ ਡਿੱਗੇ

Ad Position 21
No active advertisement
ਅਜੀਤ ਡੈਸਕ 07-09-2025

ਮਾਨਸਾ, 6 ਸਤੰਬਰ (ਸ.ਰਿ.)- ਜ਼ਿਲੇ੍ਹ ਦੇ ਪਿੰਡ ਝੇਰਿਆਂਵਾਲੀ ਵਿਖੇ ਬੀਤੀ ਰਾਤ ਬਾਰਸ਼ ਨਾਲ ਮਜ਼ਦੂਰ ਗਗਨਦੀਪ ਸਿੰਘ ਦਾ ਮਕਾਨ ਡਿੱਗ ਗਿਆ ਹੈ | ਪੀੜਤ ਪਰਿਵਾਰ ਨੇ ਆਪਣੇ ਹਾਲਾਤ ਦੱਸਦਿਆਂ ਕਿਹਾ ਕਿ ਅਚਾਨਕ ਘਰ ਦੀ ਛੱਤ ਡਿੱਗਣ ਕਾਰਨ ਸਾਰਾ ਸਮਾਨ ਨੁਕਸਾਨਿਆ ਗਿਆ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਸਾਬਕਾ ਸਰਪੰਚ ਬਾਦਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ 'ਚ ਕਈ ਮਕਾਨ ਮੀਂਹ ਨਾਲ ਡਿੱਗ ਚੁੱਕੇ ਹਨ | ਇਸੇ ਤਰ੍ਹਾਂ ਨੰਗਲ ਕਲਾਂ ਦੇ ਸਰਪੰਚ ਰੇਸ਼ਮ ਸਿੰਘ ਜਿੰਦਾ ਨੇ ਦੱਸਿਆ ਕਿ ਗੁਰਚਰਨ ਸਿੰਘ, ਅਮਰੀਕ ਸਿੰਘ, ਬਿੱਟੂ ਸਿੰਘ ਦੇ ਮਕਾਨ ਡਿੱਗਣ ਅਤੇ ਤਰੇੜਾਂ ਆਉਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ | ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਿੱਗੇ ਮਕਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਜਣੇ ਕਾਬੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ
Ad Position 24