22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕਿਸਾਨ ਆਗੂ ਨਾਲ ਕੀਤੀ ਬਦਸਲੂਕੀ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 07-09-2025
ਮਾਨਸਾ, 6 ਸਤੰਬਰ (ਸ.ਰਿ.)- ਵਿਧਾਨ ਸਭਾ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ ਦੇ ਦੌਰੇ ਸਮੇਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਅਮਰੀਕ ਸਿੰਘ ਭਾਰਸਿੰਗਪੁਰ ਨਾਲ ਕੀਤੀ ਬਦਸਲੂਕੀ ਦੀ ਨਿੰਦਾ ਕੀਤੀ ਹੈ | ਜਥੇਬੰਦੀ ਦੇ ਸੂਬਾ ਆਗੂ ਕੁਲਦੀਪ ਸਿੰਘ ਚੱਕ ਭਾਈਕੇ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ, ਸ਼ਿੰਗਾਰਾ ਸਿੰਘ ਦੋਦੜਾ ਤੇ ਹਰਦੀਪ ਸਿੰਘ ਚੱਕ ਭਾਈਕੇ ਨੇ ਕਿਹਾ ਕਿ ਕਿਸਾਨ ਆਗੂ ਵਲੋਂ ਕੀਤੇ ਸਵਾਲਾਂ ਦਾ ਜਵਾਬ ਨਾ ਅÏੜਦੇ ਹੋਏ ਬੌਖਲਾਹਟ 'ਚ ਆ ਕੇ ਵਿਧਾਇਕਾ ਨੇ ਆਪਣੇ ਅਹੁਦੇ ਦੀ ਮਰਿਆਦਾ ਨੂੰ ਅੱਖੋਂ ਪਰੋਖੇ ਕਰ ਕੇ ਦੁਰਵਿਹਾਰ ਕੀਤਾ ਹੈ, ਜੋ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕਾ ਨੇ 7 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਤਾਂ ਹਰ ਮੋੜ 'ਤੇ ਘਿਰਾਓ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰਾ ਕੋਲ ਘੱਗਰ ਦਰਿਆ 'ਚ ਪਾਣੀ ਦਾ ਵਹਾਅ ਪੂਰਾ ਤੇਜ਼ ਅਗਲੀ ਖ਼ਬਰ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਜਣੇ ਕਾਬੂ
Ad Position 24