22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ- ਬਲਦੇਵ ਸਿੰਘ ਪੀ.ਆਈ.ਐਸ.

Ad Position 21
No active advertisement
ਅਜੀਤ ਡੈਸਕ 07-09-2025
ਬਠਿੰਡਾ, 6 ਸਤੰਬਰ (ਅੰਮਿ੍ਤਪਾਲ ਸਿੰਘ ਵਲ•ਾਣ)- ਸੂਬੇ ਭਰ 'ਚ ਆਏ ਹੜ•੍ਹਾਂ ਨਾਲ ਵੱਡੀ ਪੱਧਰ 'ਤੇ ਜਾਨੀ ਤੇ ਮਾਨੀ ਨੁਕਸਾਨ ਹੋਇਆ ਹੈ | ਪੰਜਾਬ ਵਾਸੀਆਂ 'ਤੇ ਆਈ ਇਸ ਕੁਦਰਤੀ ਕਰੋਪੀ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਪਰ ਪੰਜਾਬ ਸਰਕਾਰ ਇਸ ਔਖੀ ਖੜੀ ਵਿਚ ਹੜ• ਪੀੜਤ ਲੋਕਾਂ ਦੇ ਨਾਲ ਖੜੀ ਹੈ | ਇਨ•ਾਂ ਗੱਲਾਂ ਦਾ ਪ੍ਰਗਟਾਵਾ ਬਲਦੇਵ ਸਿੰਘ ਪੀ.ਆਈ.ਐਸ. ਸੂਬਾ ਜੁਆਇੰਟ ਸਕੱਤਰ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ ਨੇ ਕੀਤਾ | ਬਲਦੇਵ ਸਿੰਘ ਪੀਆਈਐਸਨੇ ਕਿਹਾ ਕਿ ਹੜ•ਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਆਮ ਲੋਕਾਂ ਦੇ ਪਸ਼ੂ-ਧਨ ਅਤੇ ਹੋਰ ਵੱਡੀ ਪੱਧਰ 'ਤੇ ਮਾਲੀ ਨੁਕਸਾਨ ਹੋਇਆ ਹੈ¢ ਪਰ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ¢ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਅੱਗੇ ਹੋ ਕੇ ਦੇਸ਼ ਦੀ ਰੱਖਿਆ ਕਰਨ ਅਤੇ ਅੰਨ ਭੰਡਾਰਾਂ ਨੂੰ ਭਰਨ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ¢ ਹੁਣ ਪੰਜਾਬ ਨੂੰ ਹੜ•ਾਂ ਨੇ ਵੱਡੀ ਆਰਥਿਕ ਸੱਟ ਮਾਰੀ ਹੈ ਹਾਲਾਂਕਿ ਦੇਸ ਵਿਦੇਸ਼ ਵਿਚ ਵਸਦੇ ਪੰਜਾਬੀ ਆਪਣੇ ਪੱਧਰ 'ਤੇ ਹੜ• ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ ਪਰ ਕੇਂਦਰ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਹੜ• ਪ੍ਰਭਾਵਿਤ ਖੇਤਰਾਂ ਲਈ ਤੁਰੰਤ ਮੁਆਵਜ਼ੇ ਦੇ ਐਲਾਨ ਕਰੇ | ਉਨ•ਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਲੋਕਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਅਤੇ ਜ਼ਿੰਦਗੀ ਨੂੰ ਮੁੜ ਤੋਂ ਆਮ ਵਾਂਗ ਸ਼ੁਰੂ ਕਰਨ ਲਈ ਵੱਡੇ ਪੱਧਰ 'ਤੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋ ਹੜ• ਪੀੜਤਾਂ ਨੂੰ ਕੁਝ ਰਾਹਤ ਮਿਲੇ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਲੋਨੀ ਦੀ ਮੁਹੱਲਾ ਸੁਧਾਰ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ
Ad Position 24