ਮਾਨਸਾ, 6 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਸੀ.ਪੀ.ਆਈ. ਵਲੋਂ 21 ਸਤੰਬਰ ਨੂੰ ਚੰਡੀਗੜ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਤਿਆਰੀ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਕਿ੍ਸ਼ਨ ਚੌਹਾਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਨੂੰ ਦੇਸ਼ ਦੀ ਸੰਪਤੀ ਤੇ ਕੁਦਰਤੀ ਸਰੋਤਾਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਲਈ ਵੱਖ ਵੱਖ ਫ਼ਿਰਕਿਆਂ ਵਿਚ ਜਾਤੀ ਤੇ ਧਾਰਮਿਕ ਜ਼ਹਿਰ ਫੈਲਾ ਕੇ ਫ਼ਿਰਕਾਪ੍ਰਸਤੀ ਦਾ ਸਹਾਰਾ ਲੈ ਕੇ ਸੰਵਿਧਾਨ, ਸੰਵਿਧਾਨਕ ਸੰਸਥਾਵਾਂ, ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਖ਼ਤਮ ਕਰ ਰਹੀ ਹੈ, ਦੀ ਮਜ਼ਬੂਤੀ ਤੇ ਬਚਾਅ 'ਤੇ ਚੰਡੀਗੜ ਮਹਾਂ ਸੰਮੇਲਨ ਮੌਕੇ ਚਰਚਾ ਕੀਤੀ ਜਾਵੇਗੀ | ਕਾ. ਰੂਪ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਸਾਬਤ ਹੋਈ ਹੈ | ਉਨਾਂ ਮੰਗ ਕੀਤੀ ਕਿ ਬਾਰਸ਼ਾਂ ਤੇ ਹੜ ਨਾਲ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ, ਘਰਾਂ ਤੇ ਪਸ਼ੂਆਂ ਦਾ ਯੋਗ ਮੁਆਵਜ਼ਾ ਦੇਣ ਤੋਂ ਇਲਾਵਾ ਕਿਰਤੀਆਂ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ | ਇਸ ਮੌਕੇ ਗੁਰਦਿਆਲ ਸਿੰਘ, ਕਿ੍ਸ਼ਨ ਸ਼ਰਮਾ, ਗੁਰਦੇਵ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ |