20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵੱਖ-ਵੱਖ ਪਿੰਡਾਂ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਵਿ.ਪ੍ਰਤੀ.)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲੇ੍ਹ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ | ਇਹ ਪ੍ਰਗਟਾਵਾ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡ ਮਾਖਾ, ਮਾਨਖੇੜਾ, ਧਲੇਵਾਂ, ਸ਼ੇਰਖਾਂ ਵਾਲਾ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ ਮੌਕੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ, ਇਸ ਲਈ ਕਿਸਾਨ ਪਰਾਲੀ ਨਾ ਸਾੜਨ | ਉਨ੍ਹਾਂ ਦੱਸਿਆ ਕਿ ਖੇਤੀ ਅਧਿਕਾਰੀ ਤੇ ਕਰਮਚਾਰੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨਾਂ ਨੂੰ ਮਸ਼ੀਨਾਂ 'ਤੇ ਸਬਸਿਡੀ ਵੀ ਦਿੱਤੀ ਗਈ ਹੈ, ਜਿਸ ਤਹਿਤ ਪਰਾਲੀ ਦਾ ਸੁਚੱਜਾ ਪ੍ਰਬੰਧਨ ਇਨ ਸੀਟੂ ਤਕਨੀਕ ਜਿਸ 'ਚ ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਨਾਲ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ | ਉਨ੍ਹਾਂ ਕਿਸਾਨਾਂ ਨੂੰ ਵਿਭਾਗ ਵਲੋਂ ਚਲਾਈ ਜਾ ਰਹੀ ਸਬਸਿਡੀ ਦੀ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਅਗੇਤੀ ਬਿਜਾਂਦ ਗਰਮੀ 'ਚ ਨਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਅਗਲੀ ਖ਼ਬਰ ਕਬੱਡੀ ਐਸੋਸੀਏਸ਼ਨ ਵਲੋਂ ਸਬ ਜੂਨੀਅਰ ਮਾਨਸਾ ਕਬੱਡੀ ਲੀਗ ਦਾ ਟੂਰਨਾਮੈਂਟ ਕਰਵਾਇਆ
Ad Position 24