26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਮਾਨਸਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀ ਨਾਲ ਮੀਟਿੰਗ ਮੌਕੇ ਨਵਜੋਤ ਕੌਰ ਡਿਪਟੀ ਕਮਿਸ਼ਨਰ | ਅਜੀਤ ਤਸਵੀਰ <br/> 25-09-2025
ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਖ਼ਰੀਦ ਪ੍ਰਬੰਧਾਂ ਦੇ ਮੱਦੇਨਜ਼ਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਬਿਜਲੀ, ਪਾਣੀ ਅਤੇ ਸਾਫ਼ ਸਫ਼ਾਈ ਆਦਿ ਦੇ ਪੁਖ਼ਤਾ ਪ੍ਰਬੰਧ ਰੱਖੇ ਜਾਣ ਤਾਂ ਜੋ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਕਿ ਖ਼ਰੀਦ ਪ੍ਰਬੰਧਾਂ 'ਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਨਾਲੋਂ ਨਾਲ ਫੇਸ/ਓ.ਟੀ.ਪੀ. ਪ੍ਰਮਾਣਿਕਤਾ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਦੀ ਫ਼ਸਲ ਚੁੱਕਣ 'ਤੇ ਤੁਰੰਤ ਉਸ ਦੀ ਅਦਾਇਗੀ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਲਈ 118 ਮੰਡੀਆਂ ਅਤੇ 24 ਅਸਥਾਈ ਖ਼ਰੀਦ ਕੇਂਦਰ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਸਕੇ | ਇਸ ਮੌਕੇ ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਜ਼ਿਲ੍ਹਾ ਖ਼ੁਰਾਕ ਦੇ ਸਪਲਾਈ ਕੰਟਰੋਲ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਿਆਸ ਵੈੱਲਫੇਅਰ ਟਰੱਸਟ ਨੇ ਡਿਵਾਈਡਰਾਂ ਨੂੰ ਰੰਗ ਕੀਤਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਜਤਾਈ ਨਾਰਾਜ਼ਗੀ
Ad Position 24