27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ 13 ਮੈਂਬਰੀ ਬਲਾਕ ਕਾਰਜਕਾਰਨੀ ਦਾ ਗਠਨ <br/>

Ad Position 21
No active advertisement
ਬੁਢਲਾਡਾ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਨਵੀਂ ਕਾਰਜਕਾਰਨੀ ਦੇ ਮੈਂਬਰ | ਤਸਵੀਰ : ਟੋਨੀ ਬੁਢਲਾਡਾ <br/> 25-09-2025
ਬੁਢਲਾਡਾ, 24 ਸਤੰਬਰ (ਰਾਹੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਧੰਨਾ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਮੁੱਚੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਪੰਜਾਬ ਦੇ ਲੋਕਾਂ ਵਲੋਂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਉੱਪਰ ਹੀ ਟੇਕ ਰੱਖੀ ਹੋਈ ਹੈ ਅਤੇ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਇਹ ਖੇਤਰੀ ਪਾਰਟੀ ਹੀ ਸੂਬੇ ਅੰਦਰੋਂ ਭਿ੍ਸ਼ਟਾਚਾਰ ਦੇ ਖ਼ਾਤਮਾ ਕਰਕੇ ਲੋਕ ਪੱਖੀ ਨੀਤੀਆਂ ਨੂੰ ਇਮਾਨਦਾਰੀ ਨਾਲ ਲਾਗੂ ਕਰ ਸਕਦੀ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਪਾਰਟੀ ਮਜ਼ਬੂਤੀ ਲਈ ਸਮੁੱਚੇ ਪੰਜਾਬ ਭਰ ਅੰਦਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਅਤੇ ਜਥੇਬੰਦੀ ਨੂੰ ਹਲਕਾ ਬੁਢਲਾਡਾ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਹਲਕਾ ਇੰਚਾਰਜ ਧੰਨਾ ਸਿੰਘ ਨੇ ਦੱਸਿਆ ਕਿ ਆਉਂਦੇ ਦਿਨਾਂ ਚ ਹਲਕਾ ਬੁਢਲਾਡਾ ਅੰਦਰ ਜਥੇਬੰਦੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਸਭ ਤੋਂ ਸ਼ੁਰੂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਬਲਾਕ ਬੁਢਲਾਡਾ ਦੀ 13 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸੁਖਦੇਵ ਸਿੰਘ ਫ਼ੌਜੀ, ਕਮਲਜੀਤ ਸਿੰਘ ਗਿੱਲ ਬੁਢਲਾਡਾ, ਕੁਲਦੀਪ ਸਿੰਘ ਦਿਆਲਪੁਰਾ, ਸੁਖਵਿੰਦਰ ਸਿੰਘ ਤੇ ਤੇਜਾ ਸਿੰਘ ਰਿਆਦ ਕਲਾਂ, ਜੋਗਾ ਸਿੰਘ ਆਲਮਪੁਰ ਮੰਦਰਾਂ, ਬਿੰਦਰ ਸਿੰਘ ਅੱਕਾਂਵਾਲੀ, ਮੰਗਤ ਸਿੰਘ ਤੇ ਅਵਤਾਰ ਸਿੰਘ ਕਾਹਨਗੜ੍ਹ, ਵਰਖਾ ਸਿੰਘ, ਭੁਪਿੰਦਰ ਸਿੰਘ ਬੁਢਲਾਡਾ ਨੂੰ ਸ਼ਾਮਿਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੀ ਰੇਖਾ ਰਾਣੀ ਨੇ ਨੀਟ ਪ੍ਰੀਖਿਆ 'ਚੋਂ 7972ਵਾਂ ਰੈਂਕ ਹਾਸਿਲ ਕੀਤਾ <br/> ਅਗਲੀ ਖ਼ਬਰ ਭਾਕਿਯੂ (ਮਾਲਵਾ) ਦੀ ਮੀਟਿੰਗ ਹੋਈ <br/>
Ad Position 24