ਮਾਨਸਾ, 24 ਸਤੰਬਰ (ਸ.ਰਿ.)- ਸ੍ਰੀ ਕੁਰੂਕਸ਼ੇਤਰ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਨੈਸ਼ਨਲ ਫੁੱਟਬਾਲ ਮੁਕਾਬਲਿਆਂ 'ਚ ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-14 ਸਾਲ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਾਜੇਸ਼ ਕੁਮਾਰ, ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰਮੋਦ ਕੁਮਾਰ, ਡੀ. ਪੀ. ਅਮਰਜੀਤ ਸਿੰਘ, ਜਸਵਿੰਦਰ ਸਿੰਘ ਅਤੇ ਰਾਜਿੰਦਰ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ |