25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੀ.ਐਸ.ਟੀ. 'ਚ ਕਟੌਤੀ ਵਪਾਰ ਜਗਤ ਤੇ ਆਮ ਲੋਕਾਂ ਲਈ ਵੱਡੀ ਰਾਹਤ-ਸੋਢੀ

Ad Position 21
No active advertisement
ਅਜੀਤ ਡੈਸਕ 26-09-2025

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦਰਾਂ ਵਿਚ ਕੀਤੀ ਗਈ ਕਟੌਤੀ ਇਤਿਹਾਸਕ ਫ਼ੈਸਲਾ ਹੈ | ਇਹ ਦਾਅਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਇੱਥੇ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਛੋਟੇ ਤੇ ਮੱਧ ਦਰਜੇ ਦੇ ਵਪਾਰੀਆਂ ਲਈ ਰਾਹਤ ਲੈ ਕੇ ਆਵੇਗਾ ਅਤੇ ਨਾਲ ਹੀ ਸਾਰੇ ਖਪਤਕਾਰਾਂ ਦੇ ਜੀਵਨ 'ਤੇ ਵੀ ਸਕਾਰਾਤਮਕ ਅਸਰ ਪਵੇਗਾ | ਉਨ੍ਹਾਂ ਆਖਿਆ ਕਿ ਇਹ ਕਦਮ ਨਾ ਸਿਰਫ਼ ਵਪਾਰ ਨੂੰ ਉਤਸ਼ਾਹਿਤ ਕਰੇਗਾ, ਸਗੋਂ ਲੋਕਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ਵਿਚ ਵੀ ਵੱਡੀ ਸਹੂਲਤ ਪ੍ਰਦਾਨ ਕਰੇਗਾ | ਭਾਜਪਾ ਆਗੂ ਨੇ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਅਤੇ ਕੇਂਦਰ ਸਰਕਾਰ ਆਮ ਜਨਤਾ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਫ਼ੈਸਲੇ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਆਰਥਿਕ ਸੁਧਾਰਾਂ ਰਾਹੀਂ ਦੇਸ਼ 'ਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਵਰਗੇ ਰਾਜਾਂ ਦੇ ਵਪਾਰੀਆਂ ਨੂੰ ਵੀ ਵੱਡਾ ਲਾਭ ਹੋਵੇਗਾ | ਜ਼ਿਲ੍ਹਾ ਪ੍ਰਧਾਨ ਸ਼੍ਰੀ ਗੋਮਾ ਰਾਮ ਪੂਨੀਆ ਨੇ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀਆਂ ਅਸਲੀ ਜ਼ਰੂਰਤਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਰਹੀ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਸੂਰਜ ਛਾਬੜਾ, ਮਨਦੀਪ ਸਿੰਘ ਮਾਨ, ਵਿਨੋਦ ਕਾਲੀ, ਜਸਪ੍ਰੀਤ ਸਿੰਘ ਸੱਦਾ ਸਿੰਘ ਵਾਲਾ, ਆਸ਼ੀਸ਼ ਅੱਗਰਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਸਵੱਛਤਾ ਹੀ ਸੇਵਾ' ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਵਿਧਾਇਕ ਬਣਾਂਵਾਲੀ ਅਗਲੀ ਖ਼ਬਰ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ਅਰਪਿਤ
Ad Position 24