25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

'ਸਵੱਛਤਾ ਹੀ ਸੇਵਾ' ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਵਿਧਾਇਕ ਬਣਾਂਵਾਲੀ

Ad Position 21
No active advertisement
ਅਜੀਤ ਡੈਸਕ 26-09-2025
ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਸਾਫ਼ ਸਫ਼ਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇੱਥੇ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਯਤਨ ਜੁਟਾਉਂਦੇ ਰਹਿਣ | ਉਨ੍ਹਾਂ ਕਿਹਾ ਕਿ ਆਲੇ ਦੁਆਲੇ ਅਤੇ ਵਾਤਾਵਰਨ ਦੀ ਸਾਫ਼-ਸਫ਼ਾਈ ਰੱਖਣਾ, ਵਾਤਾਵਰਨ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ ਤਾਂ ਕਿ ਅਗਲੀਆਂ ਪੀੜ੍ਹੀਆਂ ਲਈ ਰਹਿਣਯੋਗ ਸਵੱਛ ਵਾਤਾਵਰਨ ਸਿਰਜਿਆ ਜਾ ਸਕੇ | ਵਿਭਾਗ ਦੇ ਐਸ. ਡੀ. ਓ. ਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਸੋਸ਼ਲ ਮੀਡੀਆ 'ਤੇ ਆਈ. ਈ. ਸੀ. ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਗੰਦਗੀ ਮੁਕਤ ਕੀਤੀਆਂ ਜਾਣਗੀਆਂ, ਇਸ ਲਈ ਹਾਜ਼ਰੀਨਾਂ ਵਲੋਂ ਸਹੁੰ ਵੀ ਚੁੱਕੀ ਗਈ | ਇਸ ਮੌਕੇ ਗੌਰਵ ਕੁਮਾਰ ਤੇ ਹੈਪੀ ਕੁਮਾਰ ਜੇ.ਈ., ਦਰਸ਼ਨ ਸਿੰਘ, ਚਰਨਜੀਤ ਸਿੰਘ, ਮਨਦੀਪ ਸਿੰਘ, ਨਿਸ਼ੂ ਰਾਣੀ, ਅੰਮਿ੍ਤਪਾਲ ਸਿੰਘ, ਰਾਜ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਜੀ.ਐਸ.ਟੀ. 'ਚ ਕਟੌਤੀ ਵਪਾਰ ਜਗਤ ਤੇ ਆਮ ਲੋਕਾਂ ਲਈ ਵੱਡੀ ਰਾਹਤ-ਸੋਢੀ
Ad Position 24