26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੀ.ਸੀ. ਵਲੋਂ ਖਾਣਾ ਬਣਾਉਣ ਵਾਲੀਆਂ ਦੁਕਾਨਾਂ ਦੀ ਸਾਫ਼-ਸਫ਼ਾਈ ਸੰਬੰਧੀ ਜਾਂਚ ਕਰਨ ਦੀ ਹਦਾਇਤ

Ad Position 21
No active advertisement
ਅਜੀਤ ਡੈਸਕ 26-09-2025
ਮਾਨਸਾ 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਸਰਕਾਰ ਵਲੋਂ ਮਿਥੇ ਟੀਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੈਂਪਲਿੰਗ ਅਤੇ ਖਾਣਾ ਬਣਾਉਣ ਵਾਲੀਆਂ ਦੁਕਾਨਾਂ ਦੀ ਸਾਫ਼ ਸਫ਼ਾਈ ਦੀ ਜਾਂਚ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਓਟ ਸੈਂਟਰਾਂ, ਆਮ ਆਦਮੀ ਕਲੀਨਿਕਾਂ ਅਤੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ | ਉਨ੍ਹਾਂ ਡੇਂਗੂ ਮਲੇਰੀਆ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਿੳਾੂਸੀਪਲ ਕਮੇਟੀ, ਪੰਚਾਇਤੀ ਰਾਜ ਵਿਭਾਗ ਅਤੇ ਸਿਹਤ ਵਿਭਾਗ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਖੇ ਯੋਜਨਾ ਬਣਾ ਕੇ ਫੋਗਿੰਗ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਜਣੇਪੇ ਦੌਰਾਨ ਕਿਸੇ ਅÏਰਤ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਵਿਸ਼ੇਸ਼ ਤੌਰ 'ਤੇ ਮੋਨੀਟਰਿੰਗ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ | ਜਨਨੀ ਸੁਰੱਖਿਆ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਲਾਭ ਦੇ ਕੇ ਸਬੰਧਿਤ ਪੋਰਟਲ 'ਤੇ ਅੱਪਲੋਡ ਕਰਨਾ ਯਕੀਨੀ ਬਣਾਇਆ ਜਾਵੇ | ਗਰਭਵਤੀ ਮਾਵਾਂ ਅਤੇ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਵੈਕਸੀਨੇਸ਼ਨ ਸ਼ਡਿਊਲ ਅਨੁਸਾਰ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਣ ਦਿੱਤੀ ਜਾਵੇ | ਡਬਲਿਊ.ਐਚ.ਓ. ਦੇ ਡਾ. ਨਵੇਦਿਤਾ ਵਾਸੁਦੇਵ ਨੇ ਦੱਸਿਆ ਕਿ 12 ਤੋਂ 14 ਅਕਤੂਬਰ ਤੱਕ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਅਜੀਤਪਾਲ ਸਿੰਘ ਤੋਂ ਇਲਾਵਾ ਸਿਹਤ ਤੇ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੋਹਾ-ਸ਼ੇਰਖਾਂ ਵਾਲਾ ਸੜਕ ਦੇ ਦੋਵੇਂ ਪਾਸੇ ਦਰੱਖ਼ਤਾਂ ਦੀ ਵਾੜ ਨਾਲ ਆਵਾਜਾਈ ਪ੍ਰਭਾਵਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਵਲੋਂ ਜ਼ਿਲ੍ਹਾ ਜਥੇਬੰਦੀ ਦੀ ਦੂਜੀ ਸੂਚੀ ਜਾਰੀ
Ad Position 24