ਮਾਨਸਾ, 25 ਸਤੰਬਰ (ਸ.ਰਿ.)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਐਨ.ਐਸ.ਐਸ. ਦਿਵਸ ਮਨਾਇਆ ਗਿਆ | ਅਧਿਆਪਕਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਸੇਵਾ ਯੋਜਨਾ ਨੌਜਵਾਨਾਂ ਨੂੰ 'ਮੈਂ ਨਹੀਂ, ਤੂੰ' ਦੀ ਭਾਵਨਾ ਨਾਲ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਵਿਦਿਆਰਥੀਆਂ 'ਚ ਸਮਰਪਣ, ਅਨੁਸ਼ਾਸਨ, ਟੀਮ ਵਰਕ ਅਤੇ ਚੰਗੇ ਗੁਣਾਂ ਨੂੰ ਵਿਕਸਤ ਕਰਨ ਲਈ ਲਾਭਕਾਰੀ ਹੈ | ਉਨ੍ਹਾਂ ਵਲੰਟੀਅਰਾਂ ਨੂੰ ਸਫ਼ਾਈ ਮੁਹਿੰਮ, ਰੁੱਖ ਲਗਾਉਣ, ਖ਼ੂਨਦਾਨ ਅਤੇ ਮਹਿਲਾ ਸ਼ਸ਼ਕਤੀਕਰਨ ਵਰਗੀਆਂ ਗਤੀਵਿਧੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਵਲੰਟੀਅਰਾਂ ਦੇ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਕਰਵਾਉਣ ਤੋਂ ਇਲਾਵਾ ਜਾਗਰੂਕਤਾ ਰੈਲੀ ਵੀ ਕੱਢੀ ਗਈ |