ਮਾਨਸਾ, 25 ਸਤੰਬਰ (ਰਵੀ)- ਸਥਾਨਕ ਐਸ. ਡੀ. ਕੰਨਿਆ ਮਹਾਂਵਿਦਿਆਲਾ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿੰਡ ਬੁਰਜ ਰਾਠੀ ਵਿਖੇ 24 ਤੋਂ 30 ਸਤੰਬਰ ਤੱਕ ਸੱਤ ਰੋਜ਼ਾ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਪ੍ਰੋਗਰਾਮ ਅਫ਼ਸਰ ਨੀਰਜ ਮਿੱਤਲ ਤੇ ਹਿਮਾਨੀ ਸ਼ਰਮਾ ਨੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਡਾ. ਗਰਿਮਾ ਮਹਾਜਨ, ਡਾ. ਬਲਜੀਤ ਕੌਰ, ਬੇਅੰਤ ਸਿੰਘ, ਜਗਸੀਰ ਸਿੰਘ, ਦੀਪਕ ਜਿੰਦਲ, ਅਮਨਦੀਪ ਕੌਰ ਆਦਿ ਹਾਜ਼ਰ ਸਨ |