15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਪੁਲਿਸ ਪਬਲਿਕ ਸਕੂਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-09-2025
ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤਹਿਤ ਸਥਾਨਕ ਪੁਲਿਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਸੰਸਾ ਯੋਗ ਪ੍ਰਦਰਸ਼ਨ ਕੀਤਾ | ਇੰਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਕਈ ਮੈਡਲ ਹਾਸਲ ਕੀਤੇ | ਖਿਡਾਰੀਆਂ ਨੇ ਕਿ੍ਕਟ ਵਿਚ ਜ਼ਿਲ੍ਹਾ ਪੱਧਰ ਤੇ ਅੰਡਰ-19 (ਲੜਕਿਆਂ) ਨੇ 5 ਸੋਨੇ ਦੇ ਤਗਮੇ, ਅੰਡਰ-17 'ਚ 3 ਸੋਨੇ ਦੇ ਤਗਮੇ ਅਤੇ ਅੰਡਰ-14 'ਚ 4 ਚਾਂਦੀ ਦੇ ਤਗਮੇ ਜਿੱਤੇ | ਪੁਲਿਸ ਪਬਲਿਕ ਸਕੂਲ ਦੀ ਪਿ੍ੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਐਥਲੈਟਿਕਸ 'ਚ ਲੜਕਿਆਂ ਦੁਆਰਾ 400 ਮੀਟਰ ਅਤੇ 200 ਮੀਟਰ ਦੌੜ ਵਿਚ ਸੋਨੇ ਦੇ ਤਗਮੇ ਪ੍ਰਾਪਤ ਕੀਤੇ | ਕਿੱਕ ਬਾਕਸਿੰਗ ਵਿਚ 2 ਸੋਨੇ ਦੇ ਤਗਮੇ, ਕੁਰਾਸ ਤੇ ਕਰਾਟੇ 'ਚ ਇਕ ਸੋਨੇ ਦਾ ਤਗਮਾ ਅਤੇ ਦੋ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ | ਡਿਸਕ ਥਰੋ ਵਿਚ ਇਕ ਚਾਂਦੀ ਦਾ ਤਗਮਾ ਅਤੇ ਬਾਸਕਿਟ ਬਾਲ ਦੀ ਅੰਡਰ-17 'ਚ ਇਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਕੁੱਲ 14 ਸੋਨੇ ਦੇ, 9 ਚਾਂਦੀ ਦੇ ਅਤੇ ਇਕ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਾਰੇ ਕੋਚਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆ ਦੀਆਂ ਵਧਾਈ ਦਿੱਤੀ | ਇਸ ਤੋਂ ਇਲਾਵਾ ਖੇਡਾਂ ਵਿਚ ਅੱਗੇ ਵੱਧਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਾਡੇ ਜੀਵਨ ਦਾ ਮਹੱਤਵਪੂਰਨ ਅੰਗ ਹਨ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜੇਲ੍ਹ 'ਚ ਬੰਦ ਕੈਦੀਆਂ ਦੇ ਦੋ ਗੱੁਟ ਆਪਸ ਵਿਚ ਭਿੜੇ, ਚਾਰ ਕੈਦੀ ਜ਼ਖ਼ਮੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ 'ਚ 'ਆਰਟੀਫਿਸ਼ਲ ਇੰਟੈਲੀਜੈਂਸ' ਸੰਬੰਧੀ ਵਰਕਸ਼ਾਪ ਆਯੋਜਿਤ
Ad Position 24