ਮਾਨਸਾ, 26 ਸਤੰਬਰ (ਵਿ.ਪ੍ਰਤੀ.)- ਸਿਹਤ ਵਿਭਾਗ ਵਲੋਂ ਸ਼ਹਿਰੀ ਖੇਤਰ ਵਿਚ ਬੁਖ਼ਾਰ ਸਬੰਧੀ ਸਰਵੇ ਕਰਨ ਅਤੇ ਡੇਂਗੂ ਮੱਛਰ ਦੇ ਲਾਰਵੇ ਨੂੰ ਚੈੱਕ ਕਰਨ ਲਈ 5 ਟੀਮਾਂ ਬਣਾਈਆਂ ਗਈਆਂ ਹਨ | ਇਹ ਟੀਮਾਂ ਘਰ ਘਰ ਜਾ ਕੇ ਸ਼ੱਕੀ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਦੀ ਸ਼ਨਾਖ਼ਤ ਕਰਦੀਆਂ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ ਜਾਦਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਮੁੱਖ ਲੱਛਣ ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਸੂੜਿ੍ਹਆਂ ਅਤੇ ਨੱਕ 'ਚੋਂ ਖੂਨ ਦਾ ਵਗਣਾ ਹੁੰਦਾ ਹੈ ਅਤੇ ਚਿਕਨਗੁਨੀਆ ਦੇ ਲੱਛਣਾਂ ਵਿਚ ਤੇਜ ਬੁਖ਼ਾਰ, ਸਿਰ ਦਰਦ, ਜੋੜਾਂ 'ਚ ਦਰਦ ਅਤੇ ਸੋਜ, ਚਮੜੀ ਤੇ ਦਾਣੇ ਅਤੇ ਖ਼ਾਰਸ਼ ਹੁੰਦੇ ਹਨ | ਉਨ੍ਹਾਂ ਉਕਤ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ |