ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਡਾ. ਹਰਦੀਪ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਪਦਉੱਨਤ ਹੋ ਕੇ ਇੱਥੇ ਆਏ ਹਨ | ਅਕਾਦਮਿਕ ਅਤੇ ਪ੍ਰਸ਼ਾਸਨਿਕ ਖੇਤਰ 'ਚ ਡੂੰਘੀ ਸਮਝ ਰੱਖਣ ਵਾਲੇ ਡਾ. ਹਰਦੀਪ ਸਿੰਘ ਨੇ ਸਟਾਫ਼ ਨਾਲ ਮੀਟਿੰਗ ਕਰਦਿਆਂ ਕਾਲਜ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿਵਾਇਆ | ਦੱਸ ਦੇਈਏ ਕਿ ਉਨ੍ਹਾਂ ਦੀ ਸਹਾਇਕ ਪ੍ਰੋਫੈਸਰ ਸਰੀਰਕ ਸਿੱਖਿਆ ਵਜੋਂ ਪਹਿਲੀ ਨਿਯੁਕਤੀ ਇਸੇ ਕਾਲਜ 'ਚ ਹੋਈ ਸੀ ਅਤੇ ਇਸ ਉਪਰੰਤ ਉਨ੍ਹਾਂ ਲਗਪਗ 25 ਸਾਲ ਸੰਗਰੂਰ ਵਿਖੇ ਸੇਵਾਵਾਂ ਨਿਭਾਈਆਂ | ਨਿਯੁਕਤੀ ਸਮੇਂ ਪ੍ਰੋ. ਮੁਹੰਮਦ ਤਨਵੀਰ ਸੰਗਰੂਰ, ਡਾ. ਰਣਧੀਰ ਕੌਸ਼ਿਕ ਸੰਗਰੂਰ, ਡਾ. ਜਸਕਰਨ ਸਿੰਘ ਸਿੱਧੂ, ਪ੍ਰੋ. ਸੁਖਦੀਪ ਸਿੰਘ, ਡਾ. ਰਾਵਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ ਢਿੱਲੋਂ, ਡਾ. ਸੀਮਾ ਜਿੰਦਲ, ਡਾ. ਅਵਿਨਾਸ਼ ਕੁਮਾਰ, ਡਾ. ਸੁਪਨਦੀਪ ਕੌਰ, ਡਾ. ਹਰਵਿੰਦਰ ਕੌਰ, ਡਾ. ਅਜਮੀਤ ਕੌਰ, ਡਾ. ਸਿੰਪਲ ਬਾਂਸਲ, ਪ੍ਰੋ. ਬਲਜੀਤ ਸਿੰਘ, ਪ੍ਰੋ. ਸੋਨਮ ਚਾਵਲਾ, ਡਾ. ਹਿਮਾਂਸ਼ੂ ਸਿੰਗਲਾ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਬੇਅੰਤ ਕੌਰ, ਪ੍ਰੋ. ਹਰਸ਼ ਕੁਮਾਰ ਆਦਿ ਹਾਜ਼ਰ ਸਨ |