15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੰਪਿਊਟਰ ਅਧਿਆਪਕ 28 ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ

Ad Position 21
No active advertisement
ਅਜੀਤ ਡੈਸਕ 27-09-2025
ਭੀਖੀ, 26 ਸਤੰਬਰ (ਸਹੋਤਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪੜਾਉਂਦੇ ਕੰਪਿਊਟਰ ਅਧਿਆਪਕਾ ਦੀਆਂ ਹੱਕੀ ਮੰਗਾਂ ਦੀ ਲਗਾਤਾਰ ਅਣਦੇਖੀ ਦੇ ਵਿਰੋਧ ਵਿਚ 28 ਸਤੰਬਰ ਨੂੰ ਕੰਪਿਊਟਰ ਅਧਿਆਪਕ ਖਟਕੜ ਕਲਾ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੇ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੱਤਪ੍ਰਕਾਸ਼ ਸਿੰਘ ਭੀਖੀ ਨੇ ਕਿਹਾ ਕਿ ਆਪ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ 'ਚ ਆਪਣੇ ਸਾਰੇ ਹੱਕਾਂ ਸਬੰਧੀ ਕੇਸ ਜਿੱਤ ਜਾਣ 'ਤੇ ਵੀ ਕੰਪਿਊਟਰ ਅਧਿਆਪਕਾਂ ਦੇ ਬਣਦੇ ਲਾਭ ਲਾਗੂ ਕਰਨ ਦੀ ਥਾਂ ਉਨ੍ਹਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਚਲੀ ਗਈ, ਜੋ ਵਾਅਦੇ ਅਤੇ ਹਕੀਕਤ ਵਿਚ ਸਾਫ਼ ਅੰਤਰ ਦਰਸਾਉਦੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾ ਨਾ ਮੰਨੀਆਂ ਗਈਆਂ ਤਾਂ ਉਹ ਸਰਕਾਰ ਨੂੰ ਹਰ ਮੁਹਾਜ਼ 'ਤੇ ਘੇਰਨਗੇ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ 13 ਤੈਰਾਕਾਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ 5.50 ਗ੍ਰਾਮ ਚਿੱਟਾ ਬਰਾਮਦ
Ad Position 24