15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡਾਂ 'ਚ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 27-09-2025
ਜੋਗਾ, 26 ਸਤੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ | ਨੇੜਲੇ ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ | ਬੇਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਪ੍ਰਬੰਧਨ ਸਬੰਧੀ ਸੁਝਾਅ ਲਏ | ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ | ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਜੋ ਪਿਛਲੇ ਸਾਲ ਪਰਾਲੀ ਪ੍ਰਬੰਧਨ ਸਬੰਧੀ ਕੋਈ ਵੀ ਸਮੱਸਿਆ ਆਈ ਸੀ ਉਸ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟਰ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਡਾ. ਅਮਨਦੀਪ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ-ਬੁਰਜ ਗਿੱਲ ਅਗਲੀ ਖ਼ਬਰ ਫਰੀਡਮ ਫਾਈਟਰਜ਼ ਉੱਤਰਾਅਧਿਕਾਰੀ ਸੰਸਥਾ ਵਲੋਂ ਡੀ. ਸੀ. ਨਾਲ ਮੀਟਿੰਗ
Ad Position 24