15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ-ਬੁਰਜ ਗਿੱਲ

Ad Position 21
No active advertisement
ਅਜੀਤ ਡੈਸਕ 27-09-2025
ਮਾਨਸਾ, 26 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪਿ੍ਥੀਪਾਲ ਸਿੰਘ ਚੱਕ ਅਲੀਸ਼ੇਰ ਦੀ 15ਵੀਂ ਬਰਸੀ ਸਬੰਧੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾਈ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੇਲ੍ਹ ਭੇਜਣ ਬਾਰੇ ਲਏ ਫ਼ੈਸਲੇ ਦੀ ਨਿਖੇਧੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ 1 ਅਕਤੂਬਰ ਨੂੰ ਸੂਬਾ ਪੱਧਰੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਕਣਕ ਦੀ ਬਿਜਾਈ ਕਰਨ ਲਈ ਪਿੰਡਾਂ 'ਚੋਂ ਕਣਕ ਬੀਜ, ਖਾਦਾਂ, ਡੀਜ਼ਲ, ਕੱਪੜੇ, ਰਾਸ਼ਨ ਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਇਕਬਾਲ ਸਿੰਘ ਮਾਨਸਾ, ਲਛਮਣ ਸਿੰਘ ਚੱਕ ਅਲੀਸ਼ੇਰ, ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆ, ਇਕਬਾਲ ਸਿੰਘ ਫਫੜੇ, ਸ਼ਿੰਦਰਪਾਲ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐਸ. ਡੀ. ਐਮ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐਸ. ਡੀ. ਐਮ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ
Ad Position 24