15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐਸ. ਡੀ. ਐਮ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-09-2025
ਸਰਦੂਲਗੜ੍ਹ, 26 ਸਤੰਬਰ (ਜੀ.ਐਮ.ਅਰੋੜਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ 'ਚ ਆਏ ਹੜ੍ਹਾਂ ਅਤੇ ਪਈ ਬਾਰਿਸ਼ ਨਾਲ ਹੋਏ ਜਾਨੀ ਮਾਲੀ ਨੁਕਸਾਨ ਦਾ ਬਣਦਾ ਮੁਆਵਜ਼ਾ ਲੈਣ ਲਈ ਸਥਾਨਕ ਐਸ. ਡੀ. ਐਮ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਦੇ ਜ਼ਿਲ੍ਹਾ ਕਾ. ਲਾਲ ਚੰਦ ਨੇ ਕਿਹਾ ਕਿ ਹੜ੍ਹਾਂ ਨਾਲ ਜੋ ਵੱਡੀ ਪੱਧਰ 'ਤੇ ਤਬਾਹੀ ਹੋਈ ਹੈ, ਉਸ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਡਰੇਨਾਂ, ਧੁੱਸੀ ਬੰਨ੍ਹਾਂ ਦੀ ਸਫ਼ਾਈ, ਮਜ਼ਬੂਤੀ, ਸੰਭਾਲ ਦੇ ਹੜ੍ਹ ਰੋਕੂ ਅਗਾਊਾ ਪ੍ਰਬੰਧ ਦੇ ਨਾਂਅ 'ਤੇ ਕਾਗ਼ਜ਼ੀ ਕਾਰਵਾਈ ਕਰ ਕੇ 250 ਕਰੋੜ ਫ਼ੰਡ ਖਰਚੇ ਜਾਣ ਦੇ ਜਲ ਸਰੋਤ ਮੰਤਰੀ ਦੇ ਬਿਆਨ ਝੂਠੇ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੈਮਾਂ ਦੀ ਬੀ.ਐਮ.ਬੀ.ਬੀ. ਸੰਸਥਾ 'ਤੇ ਕਬਜ਼ਾ ਕਰਨ ਅਤੇ ਰਾਜਾਂ ਦੇ ਅਧਿਕਾਰ ਖੇਤਰ ਨੂੰ ਖ਼ਤਮ ਕਰਨ ਦੀ ਨੀਤੀ ਵੀ ਇਸ ਹੜ੍ਹਾਂ ਦੀ ਬਰਬਾਦੀ ਲਈ ਸਿੱਧੀ ਜ਼ਿੰਮੇਵਾਰ ਹੈ | ਧਰਨਾਕਾਰੀਆਂ ਨੇ ਕਿਸਾਨਾਂ ਨੂੰ 1 ਲੱਖ ਰੁਪਏ ਪ੍ਰਤੀ ਏਕੜ, ਦੁਧਾਰੂ ਪਸ਼ੂਆਂ ਦੀ ਮੌਤ ਦਾ 1 ਲੱਖ, ਭੇਡ, ਬੱਕਰੀ ਦਾ 20 ਹਜ਼ਾਰ, ਹੜ੍ਹਾਂ 'ਚ ਜਾਨ ਗੁਆਉਣ ਵਾਲੇ ਦੇ ਪਰਿਵਾਰ ਨੂੰ 25 ਲੱਖ ਤੇ 1 ਜੀਅ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਨੁਕਸਾਨੇ ਮਕਾਨਾਂ ਲਈ 10 ਲੱਖ ਰੁਪਏ ਮੁਆਵਜ਼ਾ ਅਤੇ ਮਜ਼ਦੂਰਾਂ, ਦੁਕਾਨਦਾਰ, ਛੋਟੇ ਕਾਰੋਬਾਰੀਆਂ ਨੂੰ ਪ੍ਰਤੀ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਭੂ ਸ੍ਰੀ ਰਾਮ ਚੰਦਰ ਜੀ ਨੂੰ ਵਣ ਜਾਣ ਤੋਂ ਰੋਕਣ ਦਾ ਦਿ੍ਸ਼ ਦੇਖ ਭਾਵੁਕ ਹੋਏ ਲੋਕ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ-ਬੁਰਜ ਗਿੱਲ
Ad Position 24