19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਿ੍ਸ਼ਨਾ ਕਾਲਜ ਰੱਲੀ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-09-2025
ਬੁਢਲਾਡਾ, 27 ਸਤੰਬਰ (ਸਵਰਨ ਸਿੰਘ ਰਾਹੀ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਿ੍ਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਬੁਲਾਰੇ ਥਾਣਾ ਸਦਰ ਬੁਢਲਾਡਾ ਦੇ ਮੁਖੀ ਕੌਰ ਸਿੰਘ ਨੇ ਕਿਹਾ ਕਿ ਨਸ਼ਾ ਅਜਿਹਾ ਕੋਹੜ ਹੈ, ਜੋ ਨੌਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਇਸ ਦੇ ਪ੍ਰਚਲਣ ਨੂੰ ਰੋਕਣ ਲਈ ਸਹਿਯੋਗ ਦੀ ਅਪੀਲ ਕੀਤੀ | ਚਰਨਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਿੰਡ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਚਲਾਉਣੀਆਂ ਚਾਹੀਦੀਆਂ ਹਨ | ਪਿ੍ੰਸੀਪਲ ਡਾ: ਪ੍ਰਕਾਸ਼ ਕੌਰ ਢਿੱਲੋਂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਦੂਜਾ ਨਾਮ ਹੈ, ਜਿਸ ਤੋਂ ਦੂਰ ਰਹਿਣ 'ਚ ਹੀ ਮਨੁੱਖ ਦੀ ਭਲਾਈ ਹੈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ, ਚੇਅਰਮੈਨ ਸੁਖਵਿੰਦਰ ਸਿੰਘ ਚਹਿਲ, ਸਕੱਤਰ ਸੱਤਪਾਲ ਸਿੰਘ ਚਹਿਲ, ਪ੍ਰੀਤ ਇੰਦਰ ਸਿੰਘ ਚਹਿਲ ਅਤੇ ਪ੍ਰਧਾਨ ਡਾ. ਵਿਜੇ ਸਿੰਗਲਾ ਨੇ ਵੀ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ 'ਚ ਸ਼ਖ਼ਸੀਅਤ ਉਸਾਰੀ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਨਸਾ 'ਚ ਵੱਡੀ ਗਿਣਤੀ 'ਚ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਨੇ ਜਕੜ 'ਚ ਲਿਆ
Ad Position 24