19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਤਾ ਸੁੰਦਰੀ ਗਰਲਜ਼ ਕਾਲਜ 'ਚ ਸ਼ਖ਼ਸੀਅਤ ਉਸਾਰੀ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-09-2025
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਧਰਮ ਅਧਿਐਨ ਵਿਭਾਗ ਵਲੋਂ ਸ਼ਖ਼ਸੀਅਤ ਉਸਾਰੀ ਸਬੰਧੀ ਸਮਾਗਮ ਕਰਵਾਇਆ ਗਿਆ | ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਅਵਤਾਰ ਸਿੰਘ ਨੇ ਧਰਮ ਦੇ ਪ੍ਰਸੰਗ 'ਚ ਮਨੁੱਖ ਦੀ ਸ਼ਖ਼ਸੀਅਤ ਬਾਰੇ ਚਰਚਾ ਕੀਤੀ | ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਵਿਦਿਆਰਥਣਾਂ ਨਾਲ ਜੀਵਨ 'ਚ ਅੱਗੇ ਵਧਣ ਬਾਰੇ ਵਿਚਾਰ ਸਾਂਝੇ ਕੀਤੇ ਗਏ | ਵਿਸ਼ੇਸ਼ ਤੌਰ 'ਤੇ ਪਹੁੰਚੇ ਸਤਨਾਮ ਸਿੰਘ ਸੱਲੋਪੁਰੀ ਚੀਫ਼ ਕੁਆਡੀਨੇਟਰਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਨੇ ਸ਼ਖ਼ਸੀਅਤ ਉਸਾਰੀ, ਨੈਤਿਕਤਾ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਵਧਣ ਲਈ ਆਤਮ ਵਿਸ਼ਵਾਸ ਅਤੇ ਸਕਾਰਾਤਮਕ ਸੋਚ ਰੱਖ ਕੇ ਮੰਜ਼ਿਲ ਸਰ ਕਰਨ | ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਵਾਲੀਆਂ ਵਿਦਿਆਰਥਣਾਂ ਨੂੰ ਸਹਿਜ ਪਾਠ ਸੰਸਥਾ ਵੱਲੋਂ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥਣਾਂ ਵੱਲੋਂ ਸਹਿਜ ਪਾਠ ਆਰੰਭ ਕਰਨ ਲਈ ਪ੍ਰਣ ਲਿਆ ਗਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਬਲਮ ਲੀਂਬਾ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2 ਮਾਮਲਿਆਂ 'ਚ ਇਨਸਾਫ਼ ਲੈਣ ਲਈ ਭਾਕਿਯੂ ਡਕੌਂਦਾ (ਧਨੇਰ) ਵਲੋਂ ਪੁਲਿਸ ਖ਼ਿਲਾਫ਼ ਧਰਨਾ ਅਗਲੀ ਖ਼ਬਰ ਕਿ੍ਸ਼ਨਾ ਕਾਲਜ ਰੱਲੀ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24