19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

2 ਮਾਮਲਿਆਂ 'ਚ ਇਨਸਾਫ਼ ਲੈਣ ਲਈ ਭਾਕਿਯੂ ਡਕੌਂਦਾ (ਧਨੇਰ) ਵਲੋਂ ਪੁਲਿਸ ਖ਼ਿਲਾਫ਼ ਧਰਨਾ

Ad Position 21
No active advertisement
ਅਜੀਤ ਡੈਸਕ 28-09-2025
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਸਥਾਨਕ ਐਸ.ਐਸ.ਪੀ. ਦਫ਼ਤਰ ਨੇੜੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪਿੰਡ ਪਿੱਪਲੀਆਂ ਦੇ ਕਿਸਾਨ ਹਰਬੰਸ ਸਿੰਘ ਨਾਲ ਵਿਦੇਸ਼ ਭੇਜਣ ਦੇ ਨਾਂਅ 'ਤੇ ਏਜੰਟਾਂ ਵਲੋਂ 42 ਲੱਖ ਦੀ ਠੱਗੀ ਮਾਰੀ ਗਈ ਸੀ, ਜਿਸ ਦਾ ਧੋਖਾਧੜੀ ਕਰਨ ਦਾ ਮੁਕੱਦਮਾ ਥਾਣਾ ਸ਼ਹਿਰੀ ਬੁਢਲਾਡਾ 'ਚ ਦਰਜ ਹੋਇਆ ਸੀ ਪਰ 5 ਮਹੀਨੇ ਬੀਤਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਬਲਕਿ ਉਲਟਾ ਦੋਸ਼ੀਆਂ ਨੂੰ ਬੇਗੁਨਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਪਿੰਡ ਕੁੱਲਰੀਆਂ ਵਿਖੇ 2 ਗੁੱਟਾਂ ਦੀ ਹੋਈ ਲੜਾਈ 'ਚ ਕੁਝ ਕਿਸਾਨ ਵਰਕਰਾਂ ਨੂੰ ਜਾਣਬੁੱਝ ਕੇ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਕੁੱਲਰੀਆਂ ਦੇ ਆਬਾਦਕਾਰ ਕਿਸਾਨ ਆਪਣੀ ਜ਼ਮੀਨ ਦੇ ਮਾਲਕੀ ਹੱਕ ਲੈਣ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ | ਇਸੇ ਬਦਲਾਖੋਰੀ ਦੀ ਭਾਵਨਾ ਨਾਲ ਕਿਸਾਨ ਵਰਕਰਾਂ ਨੂੰ ਮੁਕੱਦਮੇ 'ਚ ਉਲਝਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ ਹੀ ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕੀਤੇ ਜਾਣ | ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਦੇਵੀਰਾਮ, ਬਲਕਾਰ ਸਿੰਘ ਚਹਿਲਾਂਵਾਲੀ, ਸਤਪਾਲ ਸਿੰਘ ਬਰੇ੍ਹ, ਦਰਸ਼ਨ ਸਿੰਘ ਗੁਰਨੇ, ਹਰਬੰਸ ਸਿੰਘ ਟਾਂਡੀਆਂ, ਗੁਰਚਰਨ ਸਿੰਘ ਅਲੀਸ਼ੇਰ, ਬਲਵਿੰਦਰ ਸ਼ਰਮਾ, ਬਲਦੇਵ ਸਿੰਘ ਪਿੱਪਲੀਆਂ, ਬਲਜੀਤ ਸਿੰਘ ਭੈਣੀਬਾਘਾ, ਕੁਲਦੀਪ ਸਿੰਘ ਅਲੀਸ਼ੇਰ, ਕਾਕਾ ਸਿੰਘ ਮਾਖਾ ਤੋਂ ਇਲਾਵਾ ਅਤੇ ਭਰਾਤਰੀ ਜਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ ਆਦਿ ਹਾਜ਼ਰ ਸਨ |
ਡੀ.ਐਸ.ਪੀ. ਗਿੱਲ ਵਲੋਂ ਇਨਸਾਫ਼ ਦੇਣ ਦਾ ਭਰੋਸਾ
ਧਰਨੇ ਮੌਕੇ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਬੇਗੁਨਾਹ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੱਪਲੀਆਂ ਪਿੰਡ ਦੇ ਕਿਸਾਨ ਨਾਲ ਹੋਈ ਧੋਖਾਧੜੀ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਅਧੀਨ ਲਿਆਂਦਾ ਜਾਵੇਗਾ | ਇਸ ਭਰੋਸੇ ਉਪਰੰਤ ਕਿਸਾਨਾਂ ਵਲੋਂ ਧਰਨਾ ਚੁੱਕ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਤਿਉਹਾਰੀ ਸੀਜ਼ਨ ਮੌਕੇ ਸੁਰੱਖਿਆ ਦੇ ਪੱਕੇ ਪ੍ਰਬੰਧ- ਐੱਸ.ਐੱਸ.ਪੀ. ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ 'ਚ ਸ਼ਖ਼ਸੀਅਤ ਉਸਾਰੀ ਸੰਬੰਧੀ ਸਮਾਗਮ ਕਰਵਾਇਆ
Ad Position 24