28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪੰਜਾਬ ਸਰਕਾਰ ਅਧਿਆਪਕਾਂ ਦੀ ਬਜਾਏ ਬੀ.ਐਲ.ਓਜ਼ ਦੇ ਕੰਮ ਲਈ ਨਵੀਂ ਭਰਤੀ ਕਰੇ- ਡੀ.ਟੀ.ਐੱਫ.

Ad Position 21
No active advertisement
ਅਜੀਤ ਡੈਸਕ 29-09-2025

ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਵੋਟਰ ਸੂਚੀਆਂ 'ਚ ਹੋ ਰਹੇ ਸਰਵੇ ਨੂੰ ਲੈ ਕੇ ਸਥਾਨਕ ਬਾਲ ਭਵਨ ਵਿਖੇ ਭਰਵੀਂ ਇਕੱਤਰਤਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਸਕੂਲਾਂ ਵਿਚ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਤੋ ਬੀ.ਐੱਲ. ਓਜ਼ ਦਾ ਕੰਮ ਲੈਣਾ ਤੁਰੰਤ ਬੰਦ ਕਰੇ ਅਤੇ ਇਸ ਕੰਮ ਲਈ ਵੱਖਰੇ ਤੌਰ 'ਤੇ ਨਵੇਂ ਕਰਮਚਾਰੀ ਭਰਤੀ ਕਰੇ | ਸਰਬਸੰਮਤੀ ਨਾਲ ਹੋਈ ਬੀ.ਐੱਲ.ਓ ਯੂਨੀਅਨ ਦੀ ਚੋਣ 'ਚ ਗੁਰਵਿੰਦਰ ਸਿੰਘ ਮਠਾੜੂ ਪ੍ਰਧਾਨ, ਇਕਬਾਲ ਸਿੰਘ ਉੱਭਾ ਸਕੱਤਰ, ਕਰਮਜੀਤ ਸਿੰਘ ਵਿੱਤ ਸਕੱਤਰ, ਖੁਸ਼ਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਅੱਕਾਂਵਾਲੀ ਨੂੰ ਪੈੱ੍ਰਸ ਸਕੱਤਰ ਚੁਣਿਆ ਗਿਆ | ਆਗੂਆਂ ਨੇ ਕਿਹਾ ਜਦੋਂ ਤੱਕ ਨਵੀਂ ਭਰਤੀ ਨਹੀਂ ਹੁੰਦੀ ਉਦੋਂ ਤੱਕ ਕੰਮ ਕਰਦੇ ਬੀ.ਐੱਲ.ਓਜ਼ ਨੂੰ ਛੁੱਟੀ ਵਾਲੇ ਦਿਨ ਕੰਮ ਤੋ ਛੋਟ ਮਿਲੇ, ਆਨਲਾਈਨ ਕੰਮ ਲਈ ਟੈਬ ਦਿੱਤਾ ਜਾਵੇ, ਕੰਮ ਕਰਨ ਲਈ ਖੁੱਲ੍ਹਾ ਸਮਾਂ ਦਿੱਤਾ ਜਾਵੇ | ਇਸ ਮੌਕੇ ਜਸਵਿੰਦਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਅੱਕਾਂਵਾਲੀ, ਹਰਭਜਨ ਸਿੰਘ, ਜਗਜੀਵਨ ਸਿੰਘ, ਜਗਦੀਪ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਮਨੋਜ ਕੁਮਾਰ, ਜੋਨੀ ਕੁਮਾਰ, ਗੁਰਵਿੰਦਰ ਸਿੰਘ ਮੱਤੀ, ਰਮਨਦੀਪ ਸਿੰਘ, ਕਰਮਜੀਤ ਸਿੰਘ ਬਰਨਾਲਾ, ਜਗਰਾਜ ਸਿੰਘ, ਖੁਸ਼ਵੰਤ ਸਿੰਘ, ਰਾਕੇਸ਼ ਕੁਮਾਰ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ, 8 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਲੜਕੀ ਵਿਰੁੱਧ ਮਾਮਲਾ ਦਰਜ
Ad Position 24