ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਵਲੋਂ ਆਪਣੀ ਟੀਮ ਸਮੇਤ ਤੜਕਸਾਰ ਹੀ ਜ਼ਿਲ੍ਹੇ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਤੇ ਨਾਕੇ ਲਗਾ ਕੇ ਖਾਣ-ਪੀਣ ਵਾਲੇ ਪਦਾਰਥਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਨਮਕ, ਆਟਾ, ਦੇਸੀ ਘਿਉ, ਰਸ, ਅਚਾਰ ਅਤੇ ਦੁੱਧ ਦੇ ਸੈਂਪਲ ਲੈ ਕੇ ਜਾਂਚ ਲਈ ਫੂਡ ਲੈਬੋਰੇਟਰੀ ਖਰੜ ਵਿਖੇ ਭੇਜੇ ਗਏ | ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਦੁਕਾਨਦਾਰਾਂ ਨੂੰੂ ਖਾਣ-ਪੀਣ ਵਾਲੀਆਂ ਵਸਤਾਂ ਦੀ ਸਾਫ-ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟਰੇਸ਼ਨ ਸਬੰਧੀ, ਅਦਾਰਿਆਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕੋਈ ਵਿਅਕਤੀ ਮਿਲਾਵਟੀ ਸਮਾਨ ਵੇਚਣ ਵਾਲੇ ਦੀ ਸੂਚਨਾ ਦੇਣਾ ਚਾਹੁੰਦਾ ਹੈ ਤਾਂ ਉਹ ਸ਼ਿਕਾਇਤ ਲਿਖਤੀ ਰੂਪ 'ਚ ਅਤੇ ਸੰਪਰਕ ਨੰਬਰ 98154-13900, 82839-14400 'ਤੇ ਭੇਜ ਸਕਦਾ ਹੈ |
ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੇ ਪਦਾਰਥਾਂ ਦੀ ਚੈਕਿੰਗ
ਅਜੀਤ ਡੈਸਕ
29-09-2025