28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਈਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-09-2025

ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)- ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਮਿਸ਼ਨਰੀ ਭਾਵਨਾ ਨਾਲ ਪੰਜਾਬੀ ਪਿਆਰਿਆਂ ਨੂੰ ਸਾਂਝੇ ਯਤਨ ਜੁਟਾਉਣ ਦੀ ਲੋੜ ਹੈ | ਇਹ ਪ੍ਰਗਟਾਵਾ ਜ਼ਿਲੇ੍ਹ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਉਣ ਮੌਕੇ ਵੱਖ-ਵੱਖ ਥਾਵਾਂ 'ਤੇ ਬੁਲਾਰਿਆਂ ਨੇ ਇਕਸੁਰ 'ਚ ਕੀਤਾ | ਨੌਜਵਾਨਾਂ ਨੇ ਅਹਿਦ ਕੀਤਾ ਕਿ ਉਹ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਯਤਨ ਜੁਟਾਉਣਗੇ |
ਸੀ.ਪੀ.ਆਈ. ਵਲੋਂ ਲੋਕ ਲਹਿਰ ਉਸਾਰਨ ਦਾ ਸੱਦਾ
-ਸੀ.ਪੀ.ਆਈ. ਵਲੋਂ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਹੁੰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਾਨ ਚੌਹਾਨ ਅਤੇ ਕਾ. ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲੋਕ ਲਹਿਰ ਉਸਾਰਨੀ ਪਵੇਗੀ | ਉਨ੍ਹਾਂ ਕਿਹਾ ਕਿ ਫਾਸ਼ੀਵਾਦੀ ਤਾਕਤਾਂ ਨੂੰ ਭਾਜ ਦੇਣ ਲਈ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰ ਕੇ ਸੰਵਿਧਾਨ, ਲੋਕਤੰਤਰ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਰਤਨ ਭੋਲਾ, ਸੁਖਦੇਵ ਸਿੰਘ, ਹਰਨੇਕ ਮਾਨਸ਼ਾਹੀਆ, ਬੂਟਾ ਸਿੰਘ ਬਾਜੇਵਾਲਾ, ਰੋਹਿਤ ਕੁਮਾਰ, ਵਿੱਕੀ ਕੁਮਾਰ ਖੋਖਰ ਨੇ ਕਿਹਾ ਕਿ ਅਜੋਕੇ ਨਾਜ਼ੁਕ ਦੌਰ ਵਿਚ ਸੰਵਿਧਾਨ ਦੀ ਰਾਖੀ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਲੋਕ ਲਹਿਰ ਉਸਾਰ ਕੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰ ਕੇ ਦੇਸ਼ ਦੇ ਹੋ ਰਹੇ ਟੁਕੜਿਆਂ ਬਚਾਇਆ ਜਾਵੇ | ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ |
ਸਮਾਜ ਦੀ ਬਿਹਤਰੀ ਲਈ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਲੋੜ-ਲਿਬਰੇਸ਼ਨ
-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ਮੌਕੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂਆਂ ਨੇ ਲੋਕਾਈ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੰਘਰਸ਼ ਦੇ ਪਿੜ 'ਚ ਕੁੱਦਣ | ਲਿਬਰੇਸ਼ਨ ਆਗੂ ਕਾ. ਰਾਜਵਿੰਦਰ ਸਿੰਘ ਰਾਣਾ, ਸੁਖਦੇਵ ਸ਼ਰਮਾ, ਅਕਾਸ਼ਦੀਪ ਸਿੰਘ ਗੇਹਲੇ , ਹਰਮੀਤ ਸਿੰਘ, ਬਲਵੰਤ ਸਿੰਘ ਫ਼ੱਕਰ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਾ ਕੇ ਇਨਕਲਾਬੀ ਨਾਅਰਿਆਂ ਨਾਲ ਉਨ੍ਹਾਂ ਨੂੰ ਯਾਦ ਕੀਤਾ | ਆਗੂਆਂ ਨੇ ਕਿਹਾ ਕਿ ਭਗਤ ਸਿੰਘ ਨੇ ਸਿਰਫ਼ ਅੰਗਰੇਜ਼ੀ ਹਕੂਮਤ ਦਾ ਵਿਰੋਧ ਹੀ ਨਹੀਂ ਕੀਤਾ ਸੀ, ਸਗੋਂ ਉਹ ਫਿਰਕੂ ਫਾਸ਼ੀਵਾਦ, ਸਾਮਰਾਜਵਾਦ ਅਤੇ ਪੂੰਜੀਵਾਦੀ ਸ਼ੋਸ਼ਣ ਦੇ ਖ਼ਿਲਾਫ਼ ਵੀ ਬੇਬਾਕ ਆਵਾਜ਼ ਬਣੇ | ਉਹ ਇੱਕ ਅਜਿਹੇ ਭਾਰਤ ਦਾ ਸੁਪਨਾ ਦੇਖਦੇ ਸਨ ਜੋ ਬਰਾਬਰੀ, ਸਮਾਜਿਕ ਨਿਆਂ ਅਤੇ ਲੋਕਤੰਤਰ ਦੇ ਆਧਾਰ 'ਤੇ ਖੜਿਆ ਹੋਵੇ | ਇਸ ਮੌਕੇ ਮੇਜਰ ਸਿੰਘ ਗਿੱਲ, ਸ਼ਮਸ਼ੇਰ ਸਿੰਘ , ਰਾਹੁਲ ਕੁਮਾਰ ਗੁਪਤਾ, ਹਰਮੇਲ ਸਿੰਘ, ਗੁਰਜੰਟ ਸਿੰਘ ਖਾਰਾ, ਅਭੀ ਸਿੰਘ ਮੌੜ ਆਦਿ ਹਾਜ਼ਰ ਸਨ |
ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
-ਫਰੀਡਮ ਫਾਈਟਰ ਉਤਰਾ ਅਧਿਕਾਰੀ ਸੰਸਥਾ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਆਗੂਆਂ ਨੇ ਲੋਕਾਈ ਨੂੰ ਸੱਦਾ ਦਿੱਤਾ ਕਿ ਨਰੋਏ ਸਮਾਜ ਦੀ ਸਥਾਪਨਾ ਲਈ ਸ਼ਹੀਦਾਂ ਦੀ ਵਿਚਾਰਧਾਰਾ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ, ਰਘਵੀਰ ਸਿੰਘ, ਬਲਵੰਤ ਸਿੰਘ, ਹਰਬੰਸ ਸਿੰਘ ਨਿੱਧੜਕ, ਬੱਗਾ ਸਿੰਘ ਕੌਰਵਾਲਾ ਆਦਿ ਹਾਜ਼ਰ ਸਨ |
ਪ੍ਰਾਇਮਰੀ ਸਕੂਲ ਗੇਹਲੇ 'ਚ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੇਹਲੇ ਵਿਖੇ ਸ. ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਪ੍ਰਣ ਕੀਤਾ | ਮੁੱਖ ਅਧਿਆਪਕ ਸੁਖਜੀਤ ਸਿੰਘ ਚਹਿਲ ਨੇ ਸ. ਭਗਤ ਸਿੰਘ, ਰਾਜਗੂਰ, ਸੁਖਦੇਵ ਦੇ ਜੀਵਨ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਜਗਤਾਰ ਸਿੰਘ ਲਾਡੀ, ਪਿ੍ਤਪਾਲ ਸ਼ਰਮਾ, ਸਕੂਲ ਕਮੇਟੀ ਚੇਅਰਮੈਨ ਹਰਭਗਵਾਨ ਸਿੰਘ, ਅਮਨਦੀਪ ਸਿੰਘ, ਸੰਦੀਪ ਸ਼ਰਮਾ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
ਬੇਇਨਸਾਫ਼ੀ ਖ਼ਿਲਾਫ਼ ਬੋਲਣਾ ਹੀ ਭਗਤ ਸਿੰਘ ਦੀ ਵਿਚਾਰਧਾਰਾ- ਬਹਾਦਰਪੁਰ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ -ਜਨਤਕ, ਸਮਾਜਿਕ ਅਤੇ ਲੋਕ ਜਥੇਬੰਦਕ ਮੰਚ ਵਲੋਂ ਸ. ਭਗਤ ਸਿੰਘ ਦਾ ਜਨਮ ਦਿਨ ਮਨਾਉਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਸੌਂਧਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਉਦੋਂ ਤੱਕ ਸਮਾਜ 'ਚ ਬਰਾਬਰੀ ਸਥਾਪਿਤ ਨਹੀਂ ਹੋ ਸਕਦੀ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਬੰਦ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਹਕੂਮਤਾਂ ਵਲੋਂ ਕੀਤੀਆਂ ਬੇਇਨਸਾਫ਼ੀਆਂ ਖ਼ਿਲਾਫ਼ ਬੋਲਣ ਵਾਲਾ ਸ਼ਖ਼ਸ ਭਗਤ ਸਿੰਘ ਵਿਚਾਰਧਾਰਾ ਨਾਲ ਸਬੰਧ ਰੱਖਦਾ ਹੈ | ਇਸ ਮੌਕੇ ਤਰਸੇਮ ਸਿੰਘ, ਭੀਮ ਸਿੰਘ ਮੰਡੇਰ, ਸਹਿਜਪਾਲ ਸਿੰਘ, ਤਰਸੇਮ ਬਰੇਟਾ, ਚੇਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨੀ ਸਾਡਾ ਨੈਤਿਕ ਫਰਜ਼- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੇ ਪਦਾਰਥਾਂ ਦੀ ਚੈਕਿੰਗ
Ad Position 24